ਜੱਲਿਆਂਵਾਲਾ ਬਾਗ਼ ਦੇ ਸ਼ਹੀਦਾਂ ਨੂੰ ਵੀ ਦਿੱਤੀ ਸ਼ਰਧਾਂਜਲੀ
ਅੰਮ੍ਰਿਤਸਰ, 22 ਜਨਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਮੰਤਰੀ ਅਹੁੱਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਅੱਜ ਅੰਮ੍ਰਿਤਸਰ ਦੇ ਪਵਿੱਤਰ ਅਸਥਾਨ ਸ੍ਰੀ ਹਰਮਿੰਦਰ ਸਾਹਿਬ, ਦੁਰਗਿਆਣਾ ਮੰਦਰ ਅਤੇ ਸ੍ਰੀ ਰਾਮ ਤੀਰਥ ਮੰਦਰ ਮੱਥਾ ਟੇਕਿਆ।ਉਨਾਂ ਨੇ ਪੰਜਾਬ ਦੀ ਖ਼ੁਸ਼ਹਾਲੀ, ਤਰੱਕੀ ਅਤੇ ਅਮਨ ਸ਼ਾਂਤੀ ਲਈ ਅਰਦਾਸ ਕੀਤੀ।ਭਗਵੰਤ ਮਾਨ ਸ਼ਹੀਦੀ ਸਥਾਨ ਜੱਲਿਆਂਵਾਲਾ ਬਾਗ਼ ਵੀ ਗਏੇ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਅੰਮ੍ਰਿਤਸਰ ਦੇ ਮੀਡੀਆ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੂੰ ਅੱਗੇ ਲੈ ਕੇ ਜਾਣ ਲਈ ਭਰੋਸੇ ਅਤੇ ਵਿਸ਼ਵਾਸ ਨਾਲ ਜਿਹੜੀ ਜ਼ਿੰਮੇਵਾਰੀ ਪੰਜਾਬ ਦੇ ਲੋਕਾਂ, ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਸੌਂਪੀ ਹੈ, ਉਸ ਨੂੰ ਪੂਰਾ ਕਰਨ ਲਈ ਹਿੰਮਤ ਅਤੇ ਹੌਸਲਾ ਮੰਗਣ ਲਈ ਉਹ ਅੰਮ੍ਰਿਤਸਰ ਆਏ ਹਨ।
ਮਾਨ ਨੇ ਪੰਜਾਬ ਦੇ ਸਾਰੇ ਲੋਕਾਂ ਦਾ ਪਿਆਰ ਅਤੇ ਸਮਰਥਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਲੜਾਈ ਪੰਜਾਬ ਨੂੰ ਮੁੜ ਖ਼ੁਸ਼ਹਾਲ ਅਤੇ ਸੰਪਨ ਬਣਾਉਣ ਦੀ ਹੈ।ਇਸ ਵਾਰ ਗੁਰੂ ਮਹਾਰਾਜ ਪੰਜਾਬ ‘ਤੇ ਕਿਰਪਾ ਕਰਨਗੇ।