Sunday, December 22, 2024

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਫਿਟਨੈਸ ਸਿਖਲਾਈ ਕੈਂਪ 24 ਜਨਵਰੀ ਤੋਂ

ਅੰਮ੍ਰਿਤਸਰ, 23 ਜਨਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 24 ਜਨਵਰੀ ਤੋਂ 8 ਫਰਵਰੀ 2022 ਤੱਕ ਪੰਜਾਬ ਦੇ ਸਰਕਾਰੀ ਕਾਲਜਾਂ ਦੇ ਅਸਿਸਟੈਂਟ ਅਤੇ ਐਸੋਸੀਏਟ ਪ੍ਰੋਫੈਸਰਾਂ ਲਈ 16 ਦਿਨਾਂ ਇਕ ਵਿਸ਼ੇਸ਼ ਫਿਟਨੈਸ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਪ੍ਰੋਗਰਾਮ ਪੰਜਾਬ ਸਰਕਾਰ ਵੱਲੋਂ ਜਾਰੀ ਕੋਵਿਡ ਹਦਾਇਤਾਂ ਨੂੰ ਮੱਦੇਨਜ਼ਰ ਰੱਖਦਿਆਂ ਯੂਨੀਵਰਸਿਟੀ ਦੇ ਫਿਜ਼ੀਕਲ ਐਜੂਕੇਸ਼ਨ ਵਿਭਾਗ ਅਤੇ ਪੰਜਾਬ ਸਰਕਾਰ ਦੇ ਉਚੇਰੀ ਸਿਖਿਆ ਵਿਭਾਗ ਵੱਲੋਂ ਸਾਂਝੇ ਤੌਰ ‘ਤੇ ਕਰਵਾਇਆ ਜਾ ਰਿਹਾ ਹੈ।
                      ਸਿਖਲਾਈ ਪ੍ਰੋਗਰਾਮ ਦੇ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਅਤੇ ਡਾ. ਅਮਨਦੀਪ ਸਿੰਘ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਉਦਘਾਟਨ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਕਰਨਗੇ।ਸਿਖਲਾਈ ਪ੍ਰੋਗਰਾਮ ਦੌਰਾਨ ਅਕਾਦਮਿਕ ਸੈਸ਼ਨ, ਖੇਡ ਸੈਸ਼ਨ, ਫਿਟਨੈਸ/ਰੀਕਰੀਏਸ਼ਨ ਸੈਸ਼ਨ ਤੋਂ ਇਲਾਵਾ ਨਾਮਵਰ ਖਿਡਾਰੀਆਂ ਨਾਲ ਰੂਬਰੂ ਵੀ ਕਰਵਾਇਆ ਜਾਵੇਗਾ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …