ਸੰਗਰੂਰ, 23 ਜਨਵਰੀ (ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜਿਲ੍ਹਾ ਜਰਨਲ ਸਕੱਤਰ ਰਣ ਸਿੰਘ ਚੱਠਾ ਨੇ ਪ੍ਰੈਸ ਨੋਟ ਜਾਰੀ
ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਜਦੋਂ ਅੰਦੋਲਨ ਸਮਾਪਤ ਕਰਨ ਨੂੰ ਕਿਹਾ ਗਿਆ ਤਾਂ ਕਿਸਾਨਾਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਨਾਲ ਇੱਕ ਲਿਖਤੀ ਸਮਝੌਤਾ ਹੋਇਆ ਸੀ ਕਿ ਕਿਸਾਨਾਂ ਦੀਆਂ ਬਾਕੀ ਰਹਿੰਦੀਆਂ ਮੰਗਾਂ ਅਤੇ ਅੰਦੋਲਨ ਦੌਰਾਨ ਉਪਜੀਆਂ ਮੰਗਾਂ ਤੇ ਸਰਕਾਰ ਤੁਰੰਤ ਗੌਰ ਕਰੇਗੀ।ਉਨ੍ਹਾਂ ਮੰਗਾਂ ਵਿੱਚ ਸਭ ਤੋਂ ਪਹਿਲੀ ਮੰਗ ਅੰਦੋਲਨ ਦੌਰਾਨ ਹੋਏ ਕਿਸਾਨਾਂ ਮਜ਼ਦੂਰਾਂ ਅਤੇ ਨੌਜਵਾਨਾਂ ‘ਤੇ ਹੋਏ ਪਰਚਿਆਂ ਨੂੰ ਵਾਪਸ ਲੈਣ ਦੀ ਸੀ ਅਤੇ ਨਾਲ ਹੀ ਐਮ.ਐਸ.ਪੀ ਨੂੰ ਗਰੰਟੀ ਕਾਨੂੰਨ ਬਣਾਉਣ ਲਈ ਇੱਕ ਕਮੇਟੀ ਦਾ ਗਠਨ ਕਰਕੇ ਫੈਸਲਾ ਦੇਣਾ ਸੀ।ਚੱਠਾ ਨੇ ਕਿਹਾ ਕਿ ਲਖੀਮਪੁਰ ਵਾਲੀ ਘਟਨਾ ਦੇ ਦੋਸ਼ੀ ਅਜੈ ਟੈਨੀ ਮਿਸ਼ਰਾ ਨੂੰ ਮੰਤਰੀ ਦੇ ਅਹੁੱਦੇ ਤੋਂ ਹਟਾਉਣਾ ਵੀ ਇੱਕ ਮੰਗ ਸੀ।ਜਿਸ ਨੂੰ ਅਦਾਲਤ ਵਲੋਂ ਵੀ ਦੋਸ਼ੀ ਕਰਾਰ ਦਿੱਤਾ ਜਾ ਚੁੱਕਾ ਹੈ।ਪਰ ਦਿੱਲੀ ਦੀਆਂ ਸਰਹੱਦਾਂ ਤੋਂ ਅੰਦੋਲਨ ਸਮਾਪਤ ਹੋਣ ਤੋਂ ਬਾਅਦ ਸਰਕਾਰ ਵਲੋਂ ਉਪਰੋਕਤ ਮੰਗਾਂ ਪ੍ਰਤੀ ਇੱਕ ਕਦਮ ਵੀ ਨਹੀਂ ਪੁੱਟਿਆ ਗਿਆ।ਚੱਠਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੀ 15 ਜਨਵਰੀ ਨੂੰ ਹੋਈ ਮੀਟਿੰਗ ਵਿੱਚ ਕਿਸਾਨ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਸੀ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਬਾਕੀ ਰਹਿੰਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਮਜਬੂਰਨ ਕਿਸਾਨ ਮਜ਼ਦੂਰ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤੇ ਜਾਣਗੇ।
ਚੱਠਾ ਨੇ ਕਿਹਾ ਕਿ ਇਸੇ ਤਹਿਤ ਆਉਣ ਵਾਲੀ 31 ਜਨਵਰੀ ਨੂੰ ਦੇਸ਼ ਭਰ ਦੇ ਕਿਸਾਨ ਮਜ਼ਦੂਰ ਤਹਿਸੀਲ ਅਤੇ ਜਿਲ੍ਹਾ ਪੱਧਰ ‘ਤੇ ਕੇਂਦਰ ਸਰਕਾਰ ਖਿਲਾਫ਼ ਪ੍ਰਦਰਸ਼ਨ ਕਰਨਗੇ ਅਤੇ ਆਪਣੇ ਵਾਅਦੇ ਤੋਂ ਮੁਕਰ ਚੁੱਕੀ ਕੇਂਦਰ ਸਰਕਾਰ ਦੇ ਪੁਤਲੇ ਫੂਕ ਕੇ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਕਰਨਗੇ।
Check Also
ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ
ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ …
Punjab Post Daily Online Newspaper & Print Media