ਸੰਗਰੂਰ, 23 ਜਨਵਰੀ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਨਮੋਲ ਵਿਖੇ ਸ਼੍ਰੋਮਣੀ ਅਕਾਲੀ-ਬਸਪਾ ਗਠਜੋੜ ਦੇ ਹਲਕਾ ਸੁਨਾਮ ਤੋਂ ਸਾਂਝੇ ਉਮੀਦਵਾਰ ਬਲਦੇਵ
ਸਿੰਘ ਮਾਨ ਨੇ ਨੁੱਕੜ ਮੀਟਿੰਗ ਕੀਤੀ।ਉਨ੍ਹਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚੰਨੀ ਤੇ ਉਸ ਦੇ ਪਰਿਵਾਰ ਨੇ ਆਪਣੇ ਕਾਰਜਕਾਲ ਦੌਰਾਨ ਕਰੋੜਾਂ ਰੁਪਏ ਇਕੱਠੇ ਕੀਤੇ ਹਨ ਤੇ ਹੁਣ ਈ.ਡੀ ਵਲੋਂ ਮੁੱਖ ਮੰਤਰੀ ਦੇ ਭਾਣਜੇ ਦੀ ਰਿਹਾਇਸ਼ ‘ਤੇ ਮਾਰੇ ਗਏ ਛਾਪੇ ਦੌਰਾਨ ਕਰੋੜਾਂ ਰੁਪਏ ਦੀ ਨਕਦੀ ਬਰਾਮਦ ਹੋਣ ‘ਤੇ ਸਾਫ ਹੋ ਗਿਆ ਹੈ ਕਿ ਸੂਬੇ ਵਿੱਚ ਰੇਤ ਮਾਫੀਆ ਚਰਨਜੀਤ ਚੰਨੀ ਵਲੋਂ ਹੀ ਚਲਾਇਆ ਜਾ ਰਿਹਾ ਸੀ।ਮਾਨ ਨੇ ਕਿਹਾ ਕਿ ਕਾਂਗਰਸ ਨੇ ਪੰਜ ਸਾਲਾਂ ਦੌਰਾਨ ਪੰਜਾਬ ਨੂੰ ਤਬਾਹ ਕਰ ਦਿੱਤਾ ਹੈ।ਆਮ ਆਦਮੀ ਪਾਰਟੀ ‘ਤੇ ਵਰਦਿਆਂ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਪੰਜਾਬੀਆਂ ਨੂੰ ਦੱਸਣ ਕਿ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਕੇਸ ਦਰਜ਼ ਕਰਨ ਦੀ ਕੇਜ਼ਰੀਵਾਲ ਦੀ ਮੰਗ ਦਾ ਉਨ੍ਹਾਂ ਵਲੋਂ ਹੁਣ ਤੱਕ ਕਿਉਂ ਵਿਰੋਧ ਨਹੀਂ ਕੀਤਾ ਗਿਆ।ਉਨ੍ਹਾਂ ਕਿਹਾ ਕਿ ਸ਼਼੍ਰੋਮਣੀ ਅਕਾਲੀ ਦਲ ਨੇ ਸ਼ੁਰੂ ਤੋਂ ਹੀ ਪੰਜਾਬ ਦੇ ਲੋਕਾਂ ਦੇ ਹੱਕਾਂ ਦੀ ਗੱਲ ਕੀਤੀ ਹੈ।
ਇਸ ਮੌਕੇ ਸਾਬਕਾ ਸਰਪੰਚ ਚਰਨਜੀਤ ਸਿੰਘ, ਮੇਜ਼ਰ ਸਿੰਘ, ਲਾਲ ਸਿੰਘ, ਬਹਾਦਰ ਸਿੰਘ ਮਾਸਟਰ, ਗੁਰਵਿੰਦਰ ਸਿੰਘ ਚੇਅਰਮੈਨ, ਸਰਬਜੀਤ ਕੌਰ ਵਾਈਸ ਚੇਅਰਪਰਸਨ, ਬਲਕਾਰ ਰਤਨ ਅਤੇ ਹੋਰ ਪਤਵੰਤੇ ਸੱਜਣ ਵੀ ਮੌਜ਼ੂਦ ਸਨ ।
Check Also
ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ
1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …
Punjab Post Daily Online Newspaper & Print Media