ਸੰਗਰੂਰ, 23 ਜਨਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਚੋਣਾਂ 2022 ਲਈ ਚੋਣ ਕਮਿਸ਼ਨ ਵਲੋਂ ਜਾਰੀ ਨਵੇਂ ਸ਼ਡਿਊਲ ਮੁਤਾਬਿਕ 25 ਜਨਵਰੀ 2022 ਨੂੰ
ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ।ਜਿਲ੍ਹਾ ਚੋਣ ਅਫਸਰ ਰਾਮਵੀਰ ਨੇ ਕਿਹਾ ਕਿ 2022 ਦੀ ਵਿਧਾਨ ਸਭਾ ਚੋਣ ਲੜਨ ਵਾਲੇ ਉਮੀਦਵਾਰ ਮੰਗਲਵਾਰ 25 ਜਨਵਰੀ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ।ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 1 ਫਰਵਰੀ ਹੋਵੇਗੀ।ਨਾਮਜ਼ਦਗੀ ਪੱਤਰਾਂ ਦੀ ਪੜਤਾਲ 2 ਫਰਵਰੀ ਨੂੰ ਕੀਤੀ ਜਾਵੇਗੀ ਅਤੇ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ 4 ਫਰਵਰੀ 2022 ਤੱਕ ਵਾਪਸ ਲੈ ਸਕਦੇ ਹਨ।
Check Also
ਸੱਕੀ ਨਾਲੇ ਦੀ ਸਫ਼ਾਈ ਲਈ ਭਾਰਤੀ ਫ਼ੌਜ ਤੋਂ ਮਿਲੀ ਪ੍ਰਵਾਨਗੀ – ਵਿਧਾਇਕ ਕੁਲਦੀਪ ਸਿੰਘ ਧਾਲੀਵਾਲ
ਅੰਮ੍ਰਿਤਸਰ, ੩੦ ਜੁਲਾਈ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ …
Punjab Post Daily Online Newspaper & Print Media