Thursday, September 17, 2026

ਮਾਤਾ ਰਾਜਿੰਦਰ ਕੌਰ ਨਮਿਤ ਅੰਤਿਮ ਅਰਦਾਸ 25 ਜਨਵਰੀ ਨੂੰ

ਅੰਮ੍ਰਿਤਸਰ, 23 ਜਨਵਰੀ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਾਬਾ ਨੋਧ ਸਿੰਘ ਜੀ ਦੇ ਆਗੂ ਮੰਗਵਿੰਦਰ ਸਿੰਘ ਮੰਡਿਆਲਾ ਦੀ ਮਾਤਾ ਰਾਜਿੰਦਰ ਕੌਰ ਦੇ ਚਲਾਣੇ ‘ਤੇ ਜਥੇਬੰਦੀ ਦੇ ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ, ਜੋਨ ਪ੍ਰਧਾਨ ਕਵਲਜੀਤ ਸਿੰਘ ਵੰਨਚੜੀ, ਦਿਲਬਾਗ ਸਿੰਘ ਖਾਪੜਖੇੜੀ ਤੇ ਮਨਰਾਜ ਸਿੰਘ ਵੱਲਾ ਨੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ।ਉਨਾਂ ਕਿਹਾ ਕਿ ਮਾਤਾ ਰਜਿੰਦਰ ਕੌਰ ਮੰਡਿਆਲਾ ਨੇ ਖੇਤੀ ਕਾਨੂੰਨਾਂ ਖਿਲਾਫ਼ ਚੱਲੇ ਦਿੱਲੀ ਮੋਰਚੇ ਵਿੱਚ ਅਹਿਮ ਯੋਗਦਾਨ ਪਾਇਆ, ਜੋ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।
                  ਗੁਰਬਚਨ ਸਿੰਘ ਚੱਬਾ ਅਨੁਸਾਰ ਮਾਤਾ ਰਾਜਿੰਦਰ ਕੌਰ ਨਮਿਤ ਅੰਤਿਮ ਅਰਦਾਸ 25 ਜਨਵਰੀ ਨੂੰ ਉਨ੍ਹਾਂ ਦੇ ਜੱਦੀ ਪਿੰਡ ਮੰਡਿਆਲਾ ਵਿਖੇ ਹੋਵੇਗੀ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …