Saturday, October 24, 2026

ਕੈਬਨਿਟ ਮੰਤਰੀ ਸ਼੍ਰੀਮਤੀ ਰਜ਼ੀਆ ਸੁਲਤਾਨਾ ਲਹਿਰਾਉਣਗੇ ਕੌਮੀ ਤਿਰੰਗਾ

ਡਿਪਟੀ ਕਮਿਸ਼ਨਰ ਵਲੋਂ ਗਣਤੰਤਰ ਦਿਵਸ ਸਬੰਧੀ ਅੰਤਿਮ ਰਿਹਰਸਲ ਦਾ ਜਾਇਜ਼ਾ

ਸੰਗਰੂਰ, 24 ਜਨਵਰੀ (ਜਗਸੀਰ ਲੌਂਗੋਵਾਲ) – ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਪੁਲਿਸ ਲਾਈਨ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਰੋਹ ਦੇ ਸਬੰਧ ਵਿੱਚ ਅੱਜ ਅੰਤਿਮ ਰਿਹਰਸਲ ਹੋਈ।ਜਿਸ ਵਿੱਚ ਡਿਪਟੀ ਕਮਿਸ਼ਨਰ ਰਾਮਵੀਰ ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੁੰਦਿਆਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।ਇਸ ਤੋਂ ਪਹਿਲਾਂ ਉਨ੍ਹਾਂ ਨੇ ਪੁਲਿਸ ਲਾਈਨ ਵਿਖੇ ਹੀ ਸਥਿਤ ਸ਼ਹੀਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
                ਮੁੱਖ ਮਹਿਮਾਨ ਵਲੋਂ ਕੌਮੀ ਝੰਡੇ ਦੀ ਰਸਮ ਤੋਂ ਬਾਅਦ ਵੱਖ-ਵੱਖ ਪਰੇਡ ਟੁਕੜੀਆਂ ਦਾ ਨਿਰੀਖਣ ਕੀਤਾ ਗਿਆ।ਇਸ ਉਪਰੰਤ ਉਨ੍ਹਾਂ ਨੇ ਮਾਰਚ ਪਾਸਟ ਤੋਂ ਸਲਾਮੀ ਲਈ ਜਿਸ ਤਹਿਤ ਪਰੇਡ ਕਮਾਂਡਰ ਡੀ.ਐਸ.ਪੀ ਦਿੜ੍ਹਬਾ ਪ੍ਰਿਥੀ ਸਿੰਘ ਚਹਿਲ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੀਆਂ ਚਾਰ ਟੁਕੜੀਆਂ ਤੇ ਹੋਮਗਾਰਡਜ਼ ਦੀ ਇੱਕ ਟੁਕੜੀ ਦੇ ਨਾਲ ਨਾਲ ਅਕਾਲ ਅਕੈਡਮੀ ਚੀਮਾ ਦੀ ਬੈਂਡ ਟੁਕੜੀ ਨੇ ਹਿੱਸਾ ਲਿਆ।ਇਸ ਉਪਰੰਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਦੀ ਟੀਮ ਨੇ ਰਾਸ਼ਟਰੀ ਗਾਨ ਦੀ ਪੇਸ਼ਕਾਰੀ ਕੀਤੀ।
               ਬਾਅਦ ‘ਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਰਾਮਵੀਰ ਨੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਜਲ ਸਪਲਾਈ ਤੇ ਸੈਨੀਟਸ਼ਨ, ਸਮਾਜਿਕ ਸੁਰੱਖਿਆ, ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਸ਼੍ਰੀਮਤੀ ਰਜ਼ੀਆ ਸੁਲਤਾਨਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।ਉਨ੍ਹਾਂ ਪੂਰੇ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਕਰਦਿਆਂ ਸਮੂਹ ਅਧਿਕਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ।
                ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ ਗਗਨਦੀਪ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

Check Also

ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ

ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …