ਸੰਗਰੂਰ, 24 ਜਨਵਰੀ (ਜਗਸੀਰ ਲੌਂਗੋਵਾਲ) – ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 1 ਜਨਵਰੀ 2022 ਨੂੰ ਸਮੂਹ ਰਾਜਾਂ ‘ਚ ਪੜ੍ਹਨ ਸਬੰਧੀ ਰੁਚੀਆਂ ਨੂੰ
ਵਿਕਸਿਤ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ 100 ਦਿਨਾਂ ਪੜ੍ਹਨ ਮੁਹਿੰਮ ਤਹਿਤ ਸਰਕਾਰੀ ਹਾਈ ਸਕੂਲ ਕਿਲੇ ਭਰੀਆਂ ਦੇ ਵਿਦਿਆਰਥੀਆਂ ਵਿੱਚ ਪੜ੍ਹਨ ਕੌਸ਼ਲਤਾ ਨੂੰ ਵਿਕਸਿਤ ਕਰਨ ਲਈ ਮੁੱਖ ਅਧਿਆਪਕਾ ਸ੍ਰੀਮਤੀ ਪੰਕਜ਼ ਦੀ ਅਗਵਾਈ ਵਿਚ ਪੁਸਤਕ ਪੜ੍ਹਨ ਮੁਕਾਬਲੇ ਕਰਵਾਏ ਗਏ।ਇਸ ਰੀਡਿੰਗ ਮੁਹਿੰਮ ਬਾਰੇ ਮੁੱਖ ਅਧਿਆਪਕਾ ਨੇ ਦੱਸਿਆ ਕਿ ਸਕੂਲ ਬੰਦ ਹੋਣ ਦੇ ਬਾਵਜ਼ੂਦ ਅਧਿਆਪਕ ਬੱਚਿਆਂ ਨਾਲ ਸੰਪਰਕ ਸਾਧ ਕੇ ਵਧੀਆ ਨਤੀਜੇ ਲੈ ਰਹੇ ਹਨ।ਇਸ ਮੁਹਿੰਮ ਦਾ ਹੁਣ ਅਗਲਾ ਹਫ਼ਤਾ ਸ਼ੁਰੂ ਹੋ ਚੁੱਕਾ ਹੈ।ਸਕੂਲ ਦੇ ਵਿਦਿਆਰਥੀ ਪੰਜਾਬੀ, ਹਿੰਦੀ, ਅੰਗਰੇਜ਼ੀ ਅਤੇ ਹੋਰ ਵਿਸ਼ਿਆਂ ਵਿੱਚ ਬੇਹੱਦ ਰੁਚੀ ਲੈ ਕੇ ਵੀਡੀਓ ਤਿਆਰ ਕਰ ਰਹੇ ਹਨ।ਜਿਨ੍ਹਾਂ ਨੂੰ ਬਾਅਦ ਵਿੱਚ ਗੂਗਲ ਪ੍ਰੋਫਾਰਮੇ ‘ਤੇ ਅਪਲੋਡ ਕੀਤਾ ਜਾਂਦਾ ਹੈ।ਸਕੂਲ ਮੁੱਖ ਅਧਿਆਪਕਾ ਨੇ ਦੱਸਿਆ ਕਿ ਬੱਚਿਆਂ ਦੀਆਂ ਰੀਡਿੰਗ ਐਕਟੀਵਿਟੀ ਕਾਰਨ ਉਹਨਾਂ ਦੇ ਭਾਸ਼ਾ ਗਿਆਨ ਵਿੱਚ ਵਾਧਾ ਹੋ ਰਿਹਾ ਹੈ।ਵਿਦਿਆਰਥੀਆਂ ਦੀਆਂ ਕੀਤੀਆਂ ਕਿਰਿਆਵਾਂ ਨੂੰ ਲਗਾਤਾਰ ਫੇਸਬੁੱਕ, ਯੂ.ਟਿਊਬ ‘ਤੇ ਵੀ ਸ਼ੇਅਰ ਕੀਤਾ ਜਾਂਦਾ ਹੈ।ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੀ ਸਫਲਤਾ ਲਈ ਸਮੂਹ ਸਟਾਫ ਵਲੋਂ ਵਿਸ਼ੇਸ਼ ਉਦਮ ਕੀਤੇ ਜਾ ਰਹੇ ਹਨ।
ਇਸ ਮੌਕੇ ਸਟਾਫ਼ ਮੈਂਬਰ ਸ਼੍ਰੀਮਤੀ ਮੀਨਾ ਗਰਗ, ਸ਼੍ਰੀਮਤੀ ਮਨਜੀਤ ਕੌਰ, ਸ਼੍ਰੀਮਤੀ ਪ੍ਰਿਸਕਾ, ਹਰਪ੍ਰੀਤ ਸਿੰਘ, ਜੀਵਨ ਸਿੰਘ, ਸ਼੍ਰੀਮਤੀ ਰੁਚੀ ਜਿੰਦਲ, ਦਵਿੰਦਰ ਸਿੰਘ, ਸ਼੍ਰੀਮਤੀ ਰਜਿੰਦਰ ਕੌਰ, ਸ਼੍ਰੀਮਤੀ ਬਲਵਿੰਦਰ ਕੌਰ, ਜਸਵਿੰਦਰ ਸਿੰਘ ਤੇ ਜਤਿੰਦਰ ਸਿੰਘ ਹਾਜ਼ਰ ਸਨ।
Check Also
ਅਸੀਂ ਮਹਾਰਿਸ਼ੀ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰ ਰਹੇ ਹਾਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪ੍ਰਗਟ ਦਿਵਸ ਮੌਕੇ ਅੰਮ੍ਰਿਤਸਰ ਵਿੱਚ ਸੂਬਾ ਪੱਧਰੀ ਸਮਾਗਮ ‘ਚ ਮੁੱਖ ਮੰਤਰੀ ਮਾਨ ਨੇ ਕੀਤੀ ਸ਼ਿਰਕਤ …
Punjab Post Daily Online Newspaper & Print Media