Wednesday, August 26, 2026

ਖ਼ਾਲਸਾ ਕਾਲਜ ਵਿਖੇ ਮੱਖੀ ਪਾਲਣ ਸਬੰਧੀ ਸਿਖਲਾਈ ਕੋਰਸ 27 ਤੋਂ

ਅੰਮ੍ਰਿਤਸਰ, 24 ਜਨਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ਸ਼ਹਿਦ ਦੀਆਂ ਮੱਖੀਆਂ ਪਾਲਣ ਸਬੰਧੀ ਸਿਖਲਾਈ ਕੋਰਸ 27 ਜਨਵਰੀ ਤੋਂ 3 ਫਰਵਰੀ ਤੱਕ ਕਰਵਾਇਆ ਜਾ ਰਿਹਾ ਹੈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਜੋ ਕਿਸਾਨ ਅਤੇ ਕਿਸਾਨ ਔਰਤਾਂ ਇਸ ਕੋਰਸ ’ਚ ਭਾਗ ਲੈਣ ਦੀਆਂ ਚਾਹਵਾਨ ਹਨ, ਉਹ ਕਿਸਾਨ ਸਿਖਲਾਈ ਕੇਂਦਰ ਦੇ ਖੇਤੀਬਾੜੀ ਸੂਚਨਾ ਅਫ਼ਸਰ ਜਸਵਿੰਦਰ ਸਿੰਘ ਭਾਟੀਆ ਕੋਲ ਆਪਣਾ ਨਾਮ ਦਰਜ਼ ਕਰਵਾ ਸਕਧੀਆਂ ਹਨ।ਉਨ੍ਹਾਂ ਕਿਹਾ ਕਿ 8 ਰੋਜ਼ਾ ਚੱਲਣ ਵਾਲੇ ਇਸ ਕੋਰਸ ’ਚ ਲੋੜੀਂਦੀ ਟ੍ਰੇਨਿੰਗ ਲੈਣ ਲਈ 27 ਜਨਵਰੀ ਨੂੰ ਸਵੇਰੇ 10:00 ਵਜੇ ਉਕਤ ਸਥਾਨ ’ਤੇ ਪਹੁੰਚਣ ਅਤੇ ਖੇਤੀਬਾੜੀ ਸੂਚਨਾ ਅਫ਼ਸਰ ਨਾਲ ਸੰਪਰਕ ਕਰਨ।

Check Also

BBK DAV College for Women bags top University Position in Gndu Exams

Amritsar,  August 25 (Punjab Post Bureau) – BBK DAV College for Women has once again …