Tuesday, August 25, 2026

ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦਾ ਡੀ.ਸੀ ਨੇ ਲਿਆ ਜਾਇਜ਼ਾ

ਪਰੇਡ ਰਿਹਰਸਲ ਦੋਰਾਨ ਵੱਖ-ਵੱਖ ਪੁਲਿਸ ਟੁਕੜੀਆਂ ਨੇ ਕੀਤਾ ਮਾਰਚ ਪਾਸਟ

ਪਠਾਨਕੋਟ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਸਥਾਨਕ ਮਲਟੀਪਰਪਜ਼ ਸਪੋਰਟਸ ਸਟੇਡੀਅਮ ਲਮੀਣੀ ਵਿਖੇ ਅੱਜ ਗਣਤੰਤਰ ਦਿਵਸ ਸਮਾਗਮ ਨੂੰ ਲੈ ਕੇ ਫੁੱਲ ਡਰੈਸ ਰਿਹਰਸਲ ਕੀਤੀ ਗਈ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਬਤੋਰ ਮੁੱਖ ਮਹਿਮਾਨ ਹਾਜ਼ਰ ਹੋਏ ਅਤੇ ਤਿਰੰਗਾ ਲਹਿਰਾ ਕੇ ਪਰੇਡ ਦਾ ਨਿਰੀਖਣ ਕੀਤਾ।ਸੁਰਿੰਦਰਾ ਲਾਂਬਾ ਐਸ.ਐਸ.ਪੀ ਪਠਾਨਕੋਟ, ਲਖਵਿੰਦਰ ਸਿੰਘ ਰੰਧਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਲਛਮਣ ਸਿੰਘ ਤਹਿਸੀਲਦਾਰ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸਪੰਰਕ ਅਫਸਰ ਪਠਾਨਕੋਟ, ਸਤੀਸ਼ ਕੁਮਾਰ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ, ਰਾਜ ਕੁਮਾਰ ਨਾਇਬ ਤਹਿਸੀਲਦਾਰ ਅਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।
                ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕਿ ਜਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਕੋਵਿਡ 19 ਦੇ ਚੱਲਦਿਆਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਮਨਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਕੋਵਿਡ 19 ਦੇ ਚੱਲਦਿਆਂ ਸੱਭਿਆਚਾਰਕ ਪ੍ਰੋਗਰਾਮ ਅਤੇ ਪੀ.ਟੀ ਸ਼ੋਅ ਨਹੀਂ ਕਰਵਾਇਆ ਜਾ ਰਿਹਾ।ਉਨ੍ਹਾਂ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਲਈ ਵੱਖ-ਵੱਖ ਜਿਲ੍ਹਾ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …