ਅੰਮ੍ਰਿਤਸਰ, 25 ਜਨਵਰੀ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ 73ਵਾਂ ਗਣਤੰਤਰ ਦਿਵਸ ਕਰੋਨਾ ਪਰੋਟੋਕਾਲ ਨੂੰ ਧਿਆਨ
ਵਿੱਚ ਰੱਖਦੇ ਹੋਏ ਮਨਾਇਆ ਗਿਆ।26 ਜਨਵਰੀ 1950 ਵਾਲੇ ਦਿਨ ਭਾਰਤ ਨੂੰ ਲੋਕਤੰਤਰੀ ਦੇਸ਼ ਐਲਾਨਿਆ ਗਿਆ ਸੀ।ਸਕੂਲ ਵਿੱਚ ਹਾਜ਼ਰ ਅਧਿਆਪਕਾਂ ਨੇ ਸਵਤੰਤਰਤਾ ਸਲਾਨੀਆਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਦੇਸ਼ ਭਗਤੀ ਦੇ ਗੀਤ ਅਤੇ ਕਵਿਤਾ ਗਾਇਨ ਕੀਤਾ।ਸਭ ਅਧਿਆਪਕਾਂ ਨੇ ਦੇਸ਼ ਨੂੰ ਸਮਾਜਿਕ ਬੁਰਾਈਆਂ ਤੋਂ ਮੁਕਤ ਕਰਕੇ ਇਸ ਦੀ ਸ਼ਾਨ ਬਣਾਈ ਰੱਖਣ ਦਾ ਪ੍ਰਣ ਕੀਤਾ ਅਤੇ ਰਾਸ਼ਟਰੀ ਗੀਤ ਗਾਇਆ।
ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ੍ਰੀਮਤੀ ਨੀਲਮ ਕਾਮਰਾ ਤੇ ਸਕੂਲ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਪਿ੍ਰੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਅਤੇ ਸਵਤੰਤਰਤਾ ਸੈਲਾਨੀਆਂ ਨੂੰ ਸ਼ਰਧਾਂਜਲੀ ਦਿੱਤੀ। ਸਕੂਲ ਪ੍ਰਿੰਸੀਪਲ ਸ਼੍ਰੀਮਤੀ ਅਨੀਤਾ ਮਹਿਰਾ ਨੇ ਇਸ ਦਿਨ ਦੇ ਮਹੱਤਵ ਤੋਂ ਜਾਣੂ ਕਰਵਾਉਂਦਿਆਂ ਆਪਣੀ ਮਾਤਰ-ਭੂਮੀ ਲਈ ਇੱਕ ਚੰਗੇ ਸ਼ਹਿਰੀ ਵਜੋਂ ਆਪਣਾ ਫਰਜ਼ ਨਿਭਾਉਣ ਲਈ ਕਿਹਾ।
Check Also
ਜ਼ਿਲ੍ਹਾ ਸਿੱਖਿਆ ਅਫਸਰ ਕੰਵਲਜੀਤ ਸਿੰਘ ਸੰਧੂ ਵਲੋਂ ਜ਼ਿਲ੍ਹੇ ਦੇ ਸਮੂਹ ਸਕੂਲਾਂ ਵਿੱਚ ਸਵੱਛਤਾ ਪਖਵਾੜਾ ਦੀ ਸ਼ੁਰੂਆਤ
ਅੰਮ੍ਰਿਤਸਰ, 1 ਸਤੰਬਰ (ਜਗਦੀਪ ਸਿੰਘ) – ਜ਼ਿਲ੍ਹੇ ਦੇ ਸਮੂਹ ਸਕੂਲਾਂ ਅੰਦਰ ਸਫਾਈ ਅਤੇ ਸਵੱਛਤਾ ਨੂੰ …
Punjab Post Daily Online Newspaper & Print Media