Friday, July 4, 2025
Breaking News

ਕਪੂਰਥਲਾ ਜਿਲ੍ਹੇ ਦੇ ਚਾਰਾਂ ਵਿਧਾਨ ਸਭਾ ਹਲਕਿਆਂ ਲਈ ਪਹਿਲੇ ਦਿਨ ਕੋਈ ਨਾਮਜ਼ਦਗੀ ਨਹੀਂ

ਕਪੂਰਥਲਾ, 25 ਜਨਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉਪਲ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ।ਜਿਸ ਤਹਿਤ ਪਹਿਲੇ ਦਿਨ ਚਾਰਾਂ ਵਿਧਾਨ ਸਭਾ ਹਲਕਿਆਂ ਸੁਲਤਾਨਪੁਰ ਲੋਧੀ, ਫਗਵਾੜਾ, ਭੁਲੱਥ ਅਤੇ ਕਪੂਰਥਲਾ ਵਿਖੇ ਕਿਸੇ ਵੀ ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ ਗਿਆ।ਨਾਮਜ਼ਦਗੀ ਪੱਤਰ ਸਬੰਧਤ ਰਿਟਰਿਨਿੰਗ ਅਫ਼ਸਰ ਦੇ ਦਫ਼ਤਰ ਵਿਖੇ ਸਵੇਰੇ 11 ਵਜੇ ਤੋਂ 3 ਵਜੇ ਤੱਕ ਜ਼ਮ੍ਹਾਂ ਕਰਵਾਏ ਜਾ ਸਕਦੇ ਹਨ।
               ਉਨ੍ਹਾਂ ਦੱਸਿਆ ਕਿ 26 ਜਨਵਰੀ 2022 ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਅਧੀਨ ਛੁੱਟੀ ਵਾਲਾ ਦਿਨ ਹੈ, ਜਿਸ ਕਾਰਨ ਇਸ ਦਿਨ ਨਾਮਜ਼ਦਗੀ ਪੱਤਰ ਪ੍ਰਾਪਤ ਨਹੀਂ ਕੀਤੇ ਜਾਣਗੇ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …