Thursday, September 17, 2026

‘ਸਵੀਪ ਕੇਕ’ ਅਤੇ ‘ਸਵੀਪ ਬਰਿਆਨੀ’ ਰਾਹੀਂ ਵੋਟ ਦੀ ਸਹੀ ਵਰਤੋਂ ਦਾ ਦਿੱਤਾ ਸੁਨੇਹਾ

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਵਿਧਾਨ ਸਭਾ ਚੋਣਾਂ ‘ਚ ਵੱਧ ਚੜ੍ਹ ਕੇ ਭਾਗ ਲੈਣ ਦੀ ਅਪੀਲ

ਕਪੂਰਥਲਾ, 25 ਜਨਵਰੀ (ਪੰਜਾਬ ਪੋਸਟ ਬਿਊਰੋ) – ਕੌਮੀ ਵੋਟਰ ਦਿਵਸ ਮੌਕੇ ਅੱਜ ਕਪੂਰਥਲਾ ਵਿਖੇ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਦੀਪਤੀ ਉਪਲ ਦੀ ਅਗਵਾਈ ਹੇਠ “ਸਵੀਪ ਕੇਕ” ਅਤੇ ”ਸਵੀਪ ਬਰਿਆਨੀ” ਰਾਹੀਂ ਵਿਧਾਨ ਸਭਾ ਚੋਣਾਂ ਵਿਚ ਵੱਧ ਚੜ ਕੇ ਹਿੱਸਾ ਲੈਣ ਦਾ ਸੁਨੇਹਾ ਦਿੱਤਾ ਗਿਆ।
                ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਰਾਂ ਅਤੇ ਵਿਸ਼ੇਸ਼ ਕਰਕੇ 18 ਤੋਂ 19 ਸਾਲ ਦੇ ਨੌਜਵਾਨਾਂ ਨੂੰ ਵੋਟ ਦੇ ਹੱਕ ਦੀ ਸਹੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ ਵਾਸਤੇ ਪਿਛਲੇ 6 ਮਹੀਨੇ ਤੋਂ ਗਤੀਵਿਧੀਆਂ ਜਾਰੀ ਹਨ।ਉਨ੍ਹਾਂ ਦੱਸਿਆ ਕਿ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵਲੋਂ ਸਿਰਜਨਾਤਮਕ ਤਰੀਕੇ ਰਾਹੀਂ ਲੋਕਾਂ ਨੂੰ ਆਪਣੀ ਵੋਟ ਬਿਨ੍ਹਾਂ ਕਿਸੇ ਡਰ, ਲਾਲਚ ਅਤੇ ਭੈਅ ਜਾਂ ਦਬਾਅ ਤੋਂ ਪਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਇਸੇ ਤਰ੍ਹਾਂ ਪੋਸਟਰ ਮੇਕਿੰਗ, ਭਾਸ਼ਨ ਮੁਕਾਬਲੇ, ਲੇਖ ਮੁਕਾਬਲੇ ਆਦਿ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਹੈ।ਜ਼ਿਲ੍ਹਾ ਚੋਣ ਅਫ਼ਸਰ ਅਤੇ ਹੋਰਨਾਂ ਹਾਜ਼ਰੀਨਾਂ ਵਲੋਂ ਆਪਣੀ ਵੋਟ ਦੀ ਸੁਚੱਜੀ ਵਰਤੋਂ ਕਰਨ ਬਾਰੇ ਸਹੁੰ ਵੀ ਚੁਕੀ ਗਈ।
              ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਦਲਜੀਤ ਕੌਰ, ਚੋਣ ਤਹਿਸੀਲਦਾਰ ਮਨਜੀਤ ਕੌਰ ਅਤੇ ਚੋਣ ਗਤੀਵਿਧੀਆਂ ਵਿਚ ਭਾਗ ਲੈਣ ਵਾਲੇ ਹਾਜ਼ਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …