Tuesday, March 3, 2026

ਕੋਵਿਡ-19 ਦੇ ਚੱਲਦਿਆਂ ਵਰਚੂਅਲ ਮਨਾਇਆ 12ਵਾਂ ਰਾਸ਼ਟਰੀ ਵੋਟਰ ਦਿਵਸ

ਬੈਸਟ ਬੀ.ਐਲ.ਓ, ਬੈਸਟ ਨੋਡਲ ਅਫਸਰ ਅਤੇ ਪ੍ਰਤੀਭਾਗੀਆਂ ਨੂੰ ਕੀਤਾ ਸਨਮਾਨਿਤ

ਪਠਾਨਕੋਟ, 25 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਰਤ ਚੋਣ ਕਮਿਸਨ ਦੀਆਂ ਹਦਾਇਤਾਂ ਅਨੁਸਾਰ ਅੱਜ ਜਿਲ੍ਹਾ ਪਠਾਨਕੋਟ ਵਿੱਚ 12ਵਾਂ ਰਾਸ਼ਟਰੀ ਵੋਟਰ ਦਿਵਸ ਜਿਲ੍ਹਾ ਅਤੇ ਬੂਥ ਲੈਵਲ ਉਪਰ ਕੋਵਿਡ-19 ਦੇ ਇਸ ਦੌਰ ਵਿੱਚ ਸਿਹਤ ਵਿਭਾਗ, ਪੰਜਾਬ ਵਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਦੇ ਹੋਏ ਵਰਚੂਅਲ ਮਨਾਇਆ ਗਿਆ। ਇਸ ਤੋਂ ਇਲਾਵਾ ਜਿਲ੍ਹਾ ਪੱਧਰ ‘ਤੇ ਇੱਕ ਪ੍ਰੋਗਰਾਮ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਡਿਪਟੀ ਕਮਿਸਨਰ-ਕਮ-ਜਿਲ੍ਹਾ ਚੋਣ ਅਫਸਰ ਪਠਾਨਕੋਟ ਸੰਯਮ ਅਗਰਵਾਲ ਦੀ ਪ੍ਰਧਾਨਗੀ ‘ਚ ਆਯੋਜਿਤ ਕੀਤਾ ਗਿਆ।ਸੁਭਾਸ਼ ਚੰਦਰ ਵਧੀਕ ਡਿਪਟੀ ਕਮਿਸਨਰ (ਜ), ਸਰਬਜੀਤ ਸਿੰਘ ਤਹਿਸੀਲਦਾਰ ਚੋਣਾਂ, ਜਸਵੰਤ ਸਿੰਘ ਜਿਲ੍ਹਾ ਸਿੱਖਿਆ ਅਫਸਰ ਪਠਾਨਕੋਟ, ਸਤੀਸ਼ ਕੁਮਾਰ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਅਤੇ ਹੋਰ ਵਿਭਾਗੀ ਅਧਿਕਾਰੀ ਇਸ ਸਮੇਂ ਹਾਜ਼ਰ ਸਨ।
             ਇਸ ਸਮਾਰੋਹ ਦੋਰਾਨ ਡਿਪਟੀ ਕਮਿਸਨਰ-ਕਮ-ਜਿਲ੍ਹਾ ਚੋਣ ਅਫਸਰ, ਪਠਾਨਕੋਟ ਨੇ ਦੱਸਿਆ ਕਿ ਰਾਸ਼ਟਰੀ ਵੋਟਰ ਦਿਵਸ ‘ਤੇ ਪਹਿਲੀ ਵਾਰ ਵੋਟ ਪਾਉਣ ਜਾ ਰਹੇ ਨੋਜਵਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਉਹ ਆਪਣੇ ਵੋਟ ਹੱਕ ਦਾ ਪ੍ਰਯੋਗ ਜਰੂਰ ਕਰਨ।ਉਨ੍ਹਾਂ ਸਮਾਰੋਹ ਦੋਰਾਨ ਤਿੰਨ ਨਵੇਂ ਵੋਟਰਾਂ ਨੂੰ ਵੋਟਰ ਕਾਰਡ ਵੀ ਭੇਂਟ ਕੀਤੇ ਅਤੇ ਮੁੱਖ ਚੋਣ ਅਫਸਰ, ਪੰਜਾਬ ਵਲੋਂ ਦਿੱਤੇ ਗਏ ਵੋਟਰ ਪ੍ਰਣ ਵਿੱਚ ਵਰਚੂਅਲ ਸ਼ਿਰਕਤ ਕੀਤੀ।ਇਸ ਸਮਾਰੋਹ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੇ ਬੈਸਟ ਇਲੈਕਟੋਰਲ ਰਜਿਸਟ੍ਰੇਸਨ ਅਫਸਰ ਸਤੀਸ਼ ਕੁਮਾਰ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਪਠਾਨਕੋਟ ਨੂੰ 2000/-ਰੁਪਏ ਨਕਦ ਇਨਾਮ ਅਤੇ ਪ੍ਰਸੰਸਾ ਪੱਤਰ , ਬੈਸਟ ਨੋਡਲ ਅਫਸਰ ਮੀਨੂੰ ਸ੍ਰੀ ਗੁਰੂ ਅਰਜੂਨ ਦੇਵ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਨੂੰ 1500 ਰੁਪਏ ਅਤੇ ਪ੍ਰਸੰਸਾ ਪੱਤਰ ਅਤੇ ਬੈਸਟ ਬੂਾਂ ਲੈਵਲ ਅਫਸਰ 002 ਭੋਆ ਅਸ਼ਵਨੀ ਕੁਮਾਰ ਨੂੰ 1000 ਰੁਪਏ ਨਕਦ ਰਾਸ਼ੀ ਅਤੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।
                     ਇਸ ਤੋਂ ਇਲਾਵਾ ਚੋਣਾਂ ਦੇ ਸਬੰਧ ਵਿੱਚ ਕਰਵਾਈਆਂ ਗਈਆਂ ਵੱਖ-ਵੱਖ ਪ੍ਰਤੀਯੋਗਿਤਾਵਾਂ ਵਿੱਚ ਜੇਤੂ ਰਹੇ ਵਿਦਿਆਰਥੀਆਂ ਨੂੰ ਪ੍ਰਸੰਸਾ ਪੱਤਰ ਦਿੱਤੇ ਗਏ।ਆਈ ਕੋਨ  ਰਾਕੀ ਮਹਿਰਾ ਅਤੇ ਹੈਪੀ ਨੂੰ ਵੀ ਪ੍ਰਸੰਸਾ ਪੱਤਰ ਦਿੱਤੇ ਗਏ। ਸਵੀਪ ਵਲੋਂ ਕੰਮ ਕਰ ਰਹੀ ਟੀਮ ਅਤੇ ਨੋਡਲ ਅਫਸਰ ਜਸਵੰਤ ਸਿੰਘ ਜਿਲ੍ਹਾ ਸਿੱਖਿਆ ਅਫਸਰ ਨੂੰ ਵੀ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …