ਅੰਮ੍ਰਿਤਸਰ, 25 ਜਨਵਰੀ (ਜਗਦੀਪ ਸਿੰਘ) – ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਵਲੋਂ ਕਰਵਾਏ ਜਾਂਦੇ ਦੋ ਸਾਲਾ ਸਿੱਖ ਧਰਮ ਅਧਿਐਨ
ਪੱਤਰ ਵਿਹਾਰ ਕੋਰਸ ਦੀ ਸਲਾਨਾ ਪ੍ਰੀਖਿਆ ਜੋ 28 ਤੇ 29 ਜਨਵਰੀ 2022 ਨੂੰ ਕਰਵਾਈ ਜਾਣੀ ਸੀ ਮੁਲਤਵੀ ਕਰ ਦਿੱਤੀ ਗਈ ਹੈ।ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਕਾਰਨ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲ-ਕਾਲਜ ਬੰਦ ਕਰ ਦਿੱਤੇ ਗਏ ਹਨ।ਅਜਿਹੇ ਹੱਲਾਤਾਂ ਕਰਕੇ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦੀ ਪ੍ਰੀਖਿਆ ਕਰਵਾਉਣੀ ਅਸੰਭਵ ਹੈ।ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵਲੋਂ ਪੱਤਰ-ਵਿਹਾਰ ਕੋਰਸ ਦੀ ਮੁਲਤਵੀ ਕੀਤੀ ਗਈ ਪ੍ਰੀਖਿਆ ਦੀਆਂ ਅਗਲੀਆਂ ਤਾਰੀਕਾਂ ਸਬੰਧੀ ਸੂਚਨਾ ਸਕੂਲ ਤੇ ਕਾਲਜ ਖੁੱਲਣ ਸਬੰਧੀ ਨਵੇਂ ਆਦੇਸ਼ ਆਉਣ ‘ਤੇ ਜਾਰੀ ਕੀਤੀ ਜਾਵੇਗੀ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media