Saturday, March 28, 2026

‘ਆਪਣੇ ਉਮੀਦਵਾਰ ਨੂੰ ਜਾਣੋ’ ਮੋਬਾਇਲ ਐਪ ਰਾਹੀਂ ਵੋਟਰ ਜਾਣ ਸਕਣਗੇ ਚੋਣ ਲੜ ਰਹੇ ਉਮੀਦਵਾਰਾਂ ਦਾ ਅਪਰਾਧਿਕ ਪਿਛੋਕੜ

ਭਾਰਤੀ ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਮੋਬਾਇਲ ਐਪ

ਪਠਾਨਕੋਟ, 27 ਜਨਵਰੀ (ਪੰਜਾਬ ਪੋਸਟ ਬਿਊਰੋ) – ‘ਆਪਣੇ ਉਮੀਦਵਾਰ ਨੂੰ ਜਾਣੋਂ’ (Know Your Candidate) ਰਾਹੀਂ ਹੁਣ ਵੋਟਰ ਆਪਣੇ ਵਿਧਾਨ ਸਭਾ ਹਲਕੇ ਜਾਂ ਰਾਜ ਦੇ ਕਿਸੇ ਵੀ ਵਿਧਾਨ ਸਭਾ ਚੋਣ ਹਲਕੇ ਤੋਂ ਚੋਣ ਲੜ ਰਹੇ ਉਮੀਦਵਾਰਾਂ ਨਾਲ ਸਬੰਧਤ ਸਾਰੇ ਵੇਰਵੇ ਜਾਣ ਸਕਣਗੇ। ਇਸ ਐਪ ਰਾਹੀਂ ਵੋਟਰਾਂ ਨੂੰ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜ ਬਾਰੇ ਵੀ ਪੂਰੀ ਜਾਣਕਾਰੀ ਮਿਲ ਸਕੇਗੀ।
             ਜਿਲ੍ਹਾ ਚੋਣ ਅਫਸਰ ਨੇ ਜਿਲ੍ਹੇ ਦੇ ਸਮੁੱਚੇ ਵਸਨੀਕਾਂ ਨੂੰ ਇਸ ਐਪਲੀਕੇਸਨ ਨੂੰ ਆਪਣੇ ਮੋਬਾਇਲ ਵਿੱਚ ਡਾਊਨਲੋਡ ਕਰਨ ਦੀ ਅਪੀਲ ਕਰਦਿਆਂ ਹੋਇਆਂ ਦੱਸਿਆ ਕਿ ਇਹ ਐਪ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜ ਬਾਰੇ ਵਿਆਪਕ ਪ੍ਰਚਾਰ ਅਤੇ ਵੱਧ ਤੋਂ ਵੱਧ ਜਾਗਰੂਕਤਾ ਪ੍ਰਦਾਨ ਕਰਨ ਲਈ ਤਿਆਰ ਕੀਤੀ ਗਈ ਹੈ ਤਾਂ ਜੋ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਇਆ ਜਾ ਸਕੇ।ਇਹ ਐਪ ਨੂੰ ਗੂਗਲ ਪਲੇਅ ਸਟੋਰ ਅਤੇ ਐਪਲ ਤੋਂ ਡਾਊਨਲੋਡ ਕੀਤੀ ਜਾ ਸਕਦੀ ਹੇ ਅਤੇ ਇਸ ਦਾ ਲਿੰਕ ਭਾਰਤ ਚੋਣ ਕਮਿਸ਼ਨ ਦੀ ਵੈਬਸਾਈਟ ‘ਤੇ ਵੀ ਉਪਲੱਬਧ ਹੈ।
             ਜਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ-2022 ਲਈ ਚੋਣ ਲੜ ਰਹੇ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਆਪਣੇ ਅਪਰਾਧਿਕ ਪਿਛੋਕੜ ਨੂੰ ਦਰਜ਼ ਕਰਨਾ ਲਾਜਮੀ ਹੈ।ਉਨ੍ਹਾਂ ਕਿਹਾ ਕਿ ਰਿਟਰਨਿੰਗ ਅਫਸਰ ਇਹ ਯਕੀਨੀ ਬਣਾਉਣਗੇ ਕਿ ਉਮੀਦਵਾਰ ਦੇ ਅਪਰਾਧਿਕ ਪਿਛੋਕੜ ਵਾਲੇ ਦਸਤਾਵੇਜ਼ ਸਹੀ ਹਨ। ਇਸ ਤੋਂ ਬਾਅਦ ਕੋਈ ਵੀ ਨਾਗਰਿਕ ਇਸ ਨੂੰ `ਆਪਣੇ ਉਮੀਦਵਾਰ ਨੂੰ ਜਾਣੋ` ਐਪ ਰਾਹੀਂ ਦੇਖ ਸਕਦਾ ਹੈ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …