Saturday, March 28, 2026

ਨਗਰ ਨਿਗਮ ਜਲ ਸਪਲਾਈ ਟੈਕਨੀਕਲ ਯੂਨੀਅਨ ਦਾ ਧਾਰਮਿਕ ਕੈਲੰਡਰ 2022 ਰਲੀਜ਼

ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ) – ਨਗਰ ਨਿਗਮ ਜਲ ਸਪਲਾਈ ਟੈਕਨੀਕਲ ਯੂਨੀਅਨ ਦਾ ਸ੍ਰੀ ਹਰਿਮੰਦਰ ਸਾਹਿਬ ਅਤੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੀਆਂ ਤਸਵੀਰਾਂ ਨਾਲ ਸੁਸ਼ੋਭਿਤ ਧਾਰਮਿਕ ਕੈਲੰਡਰ 2022 ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਸੰਦੀਪ ਰਿਸ਼ੀ ਵਲੋਂ ਰਲੀਜ਼ ਕੀਤਾ ਗਿਆ।ਉਨਾਂ ਨਾਲ ਪਰਮਜੀਤ ਸਿੰਘ ਜਾਇੰਟ ਕਮਿਸ਼ਨਰ ਮੌਜ਼ੂਦ ਸਨ।ਉਨਾਂ ਨੇ ਕਰਦਿਆਂ ਟੈਕਨੀਕਲ ਯੂਨੀਅਨ ਮੈਂਬਰਾਂ ਅਤੇ ਸ਼ਹਿਰ ਵਾਸੀਆਂ ਨੂੰ ਕੈਲੰਡਰ ਰਲੀਜ਼ ਅਤੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਨ ਦੀ ਵਧਾਈ ਦਿੱਤੀ।ਪ੍ਰਧਾਨ ਕਰਮਜੀਤ ਸਿੰਘ ਕੇ.ਪੀ ਨੇ ਕਿਹਾ ਮੁਲਾਜ਼ਮਾਂ ਨੇ ਹਰ ਸਮੇਂ ਯੂਨੀਅਨ ਦਾ ਸਾਥ ਦਿੱਤਾ ਹੈ। ਜਿਸ ਲਈ ਉਹ ਹਰੇਕ ਮੈਂਬਰ ਦੇ ਰਿਣੀ ਹਨ।
            ਇਸ ਮੌਕੇ  ਲਖਵਿੰਦਰ ਸਿੰਘ ਨਾਗ ਜਨਰਲ ਸਕੱਤਰ, ਵਰਿੰਦਰ ਸਿੰਘ ਚੇਅਰਮੈਨ, ਚਰਨਜੀਤ ਸਿੰਘ ਫਤਿਹਗੜ੍ਹ ਜਨਰਲ ਸਕੱਤਰ, ਦਲਜੀਤ ਸਿੰਘ ਜਿਜੇਆਣੀ, ਬਿਕਰਮਜੀਤ ਸਿੰਘ, ਗੁਰਬਚਨ ਸਿੰਘ, ਤਰਸੇਮ ਸਹੋਤਾ, ਸਤਵਿੰਦਰ ਸਿੰਘ, ਸੁਖਜੀਤ ਸਿੰਘ, ਬਲਕਾਰ ਸਿੰਘ, ਅੰਮ੍ਰਿਤਪਾਲ ਸਿੰਘ, ਸੁਖਦੇਵ ਸਿੰਘ, ਭੁਪਿੰਦਰ ਸਿੰਘ, ਕੁਲਵੰਤ ਸਿੰਘ, ਰਣਧੀਰ ਸਿੰਘ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …