Saturday, March 28, 2026

ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਤੇ ਸ਼ੁਕਰਾਨਾ ਦਿਵਸ ਸ਼ਰਧਾ ਨਾਲ ਮਨਾਇਆ

ਸੰਗਰੂਰ, 27 ਜਨਵਰੀ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿੱਚ ਵਿਸ਼ੇਸ ਕੀਰਤਨ ਦਰਬਾਰ ਦਾ ਆਯੋਜਨ ਅਤੇ ਪ੍ਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਨਾਏ ਆਗਮਨ ਪੁਰਬ ਦੇ ਸਮਾਗਮਾਂ ਦੀ ਨਿਰਵਿਘਨ ਸਮਾਪਤੀ ਤੇ ਸ਼ੁਕਰਾਨਾ ਸਮਾਗਮ ਕੀਤਾ ਗਿਆ।
                 ਸ਼ਹੀਦ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਵਲੋਂ ਕਰਵਾਏ ਗਏ ਰਾਤਰੀ ਸਮਾਗਮ ਬਲਜਿੰਦਰ ਸਿੰਘ ਪ੍ਰਧਾਨ, ਜਸਵਿੰਦਰ ਸਿੰਘ ਸਾਹਨੀ, ਗੁਰਪ੍ਰੀਤ ਸਿੰਘ ਰੋਬਿਨ, ਜਸਵਿੰਦਰ ਸਿੰਘ ਪ੍ਰਿੰਸ ਪ੍ਰਧਾਨ ਗੁਰਦੁਆਰਾ ਕਮੇਟੀ , ਗੁਰਵਿੰਦਰ ਸਿੰਘ ਸਰਨਾ, ਪਰਮਿੰਦਰ ਸਿੰਘ ਸੋਬਤੀ ਦੀ ਦੇਖ ਰੇਖ ਹੋਏ।ਸਮਾਗਮ ਦੀ ਆਰੰਭਤਾ ਭਾਈ ਗੁਰਧਿਆਨ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ ਨੇ ਕੀਤੀ।ਬੀਬਾ ਗੁਰਲੀਨ ਕੌਰ ਦੇ ਰਸਭਿੰਨੇ ਕੀਰਤਨ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਸਿਮਰਪ੍ਰੀਤ ਸਿੰਘ ਦੇ ਜਥੇ ਨੇ ਗੁਰਬਾਣੀ ਦੇ ਇਲਾਹੀ ਤੇ ਬੀਰ ਰਸ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।ਜਥਿਆਂ ਤੇ ਸਹਿਯੋਗੀਆਂ ਨੂੰ ਬਲਜਿੰਦਰ ਸਿੰਘ , ਜਸਵਿੰਦਰ ਸਿੰਘ ਪ੍ਰਿੰਸ, ਜਸਵਿੰਦਰ ਸਿੰਘ ਐਡਵੋਕੇਟ, ਗੁਰਪ੍ਰੀਤ ਸਿੰਘ, ਮਨਜੀਤ ਸਿੰਘ ਮੁਰੀਦ, ਰਾਗੀ ਗੁਰਧਿਆਨ ਸਿੰਘ, ਮਾਤਾ ਸਵਰਨ ਕੌਰ ਨੇ ਸਨਮਾਨਿਤ ਕੀਤਾ।
                 ਗੁਰਦੁਆਰਾ ਸਾਹਿਬ ਦੇ ਸਕੱਤਰ ਗੁਰਮੀਤ ਸਿੰਘ ਸਾਹਨੀ ਨੇ ਸਮੂਹ ਗੁਰਦੁਆਰਾ ਪ੍ਬੰਧਕ ਕਮੇਟੀਆਂ , ਧਾਰਮਿਕ, ਸਮਾਜਿਕ ਸੰਸਥਾਵਾਂ ਵਲੋਂ ਮਿਲੇ ਨਿਘੇ ਸਹਿਯੋਗ ਲਈ ਆਪ ਨੇ ਧੰਨਵਾਦ ਕੀਤਾ।ਸਮਾਗਮ ਲਈ ਗਗਨਜੀਤ ਸਿੰਘ ਗੱਗੀ, ਗੁਰਦੀਪ ਸਿੰਘ ਪੰਮਾ, ਸੁਰਿੰਦਰ ਪਾਲ ਸਿੰਘ ਸਿਦਕੀ, ਦਲਬੀਰ ਸਿੰਘ ਬਾਬਾ, ਕੁਲਬੀਰ ਸਿੰਘ, ਦਮਨਜੀਤ ਸਿੰਘ, ਏਕਮਜੋਤ ਸਿੰਘ, ਕਮਲਜੀਤ ਸਿੰਘ, ਮਨਬੀਰ ਸਿੰਘ ਕਥੂਰੀਆ, ਹਰਦੀਪ ਸਿੰਘ , ਗਗਨਦੀਪ ਸਿੰਘ, ਗੁਰਜੰਟ ਸਿੰਘ, ਸਾਹਿਬ ਅਵਨੀਤ ਸਿੰਘ, ਜਸਵਿੰਦਰ ਸਿੰਘ ਟੁਰਨਾ ਆਦਿ ਦਾ ਵਿਸ਼ੇਸ ਸਹਿਯੋਗ ਰਿਹਾ।ਭਾਈ ਸੁੰਦਰ ਸਿੰਘ ਹੈਡ ਗ੍ਰੰਥੀ ਨੇ ਸ਼ੁਕਰਾਨੇ ਦੀ ਅਰਦਾਸ ਕੀਤੀ ।
                   ਕੀਰਤਨ ਦਰਬਾਰ ਵਿੱਚ ਨਰਿੰਦਰਪਾਲ ਸਿੰਘ ਸਾਹਨੀ, ਗੁਰਿੰਦਰਵੀਰ ਸਿੰਘ , ਰਾਜਵਿੰਦਰ ਸਿੰਘ ਲੱਕੀ, ਇਮਾਨਪ੍ਰੀਤ ਸਿੰਘ, ਹਰਵਿੰਦਰ ਸਿੰਘ ਪੱਪੂ, ਗੁਰਮੀਤ ਸਿੰਘ ਬਿੱਟੂ, ਹਰਜੀਤ ਸਿੰਘ ਢੀਂਗਰਾ, ਡਾ. ਸੁਮਿੰਦਰ ਸਿੰਘ, ਸਰਬਜੀਤ ਸਿੰਘ ਰੇਖੀ, ਰਣਜੀਤ ਸਿੰਘ ਬੱਬੀ, ਜਤਿੰਦਰਪਾਲ ਸਿੰਘ ਹੈਪੀ, ਮਨਮੋਹਨ ਸਿੰਘ ਰੇਖੀ, ਜਤਿੰਦਰ ਸਿੰਘ, ਅਮਰੀਕ ਕੌਰ, ਪਰਮਿੰਦਰ ਕੌਰ, ਕੁਲਵਿੰਦਰ ਕੌਰ, ਹਰਮਿੰਦਰ ਕੌਰ, ਮਹਿਕਪ੍ਰੀਤ ਕੌਰ ਆਦਿ ਸਮੇਤ ਸ਼ਹਿਰੀ ਸੰਗਤਾਂ ਨੇ ਹਾਜ਼ਰੀ ਭਰੀ।
ਸਮਾਪਤੀ ਉਪਰੰਤ ਗੁਰੂ ਕੇ ਲੰਗਰ ਅਤੁਟ ਵਰਤਾਏ ਗਏ।

Check Also

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …