ਪ੍ਰਚਾਰ ਕਰਨ ਤੋ ਪਹਿਲਾਂ ਰਾਜ / ਜ਼ਿਲ੍ਹਾ ਪੱਧਰੀ ਐਮ.ਸੀ.ਐਮ.ਸੀ ਤੋਂ ਅਗਾਊਂ ਪ੍ਰਵਾਨਗੀ ਲੈਣਾ ਲਾਜ਼ਮੀ
ਅੰਮ੍ਰਿਤਸਰ, 28 ਜਨਵਰੀ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਵਲੋ ਜਾਰੀ ਹਦਾਇਤਾਂ ਤਹਿਤ ਹੀ ਰਾਜਨੀਤਕ ਪਾਰਟੀਆਂ ਅਤੇ ਉਮੀਦਵਾਰ ਵੀਡਿਓ/
ਡਿਜ਼ੀਟਲ ਵੈਨਾਂ ਰਾਹੀਂ ਪ੍ਰਚਾਰ ਕਰਨ।ਜਿਸ ਦੀ ਪ੍ਰਵਾਨਗੀ ਰਾਜ ਪੱਧਰ ‘ਤੇ ਮੁੱਖ ਚੋਣ ਅਫਸਰ ਪੰਜਾਬ ਅਤੇ ਜ਼ਿਲ੍ਹਾ ਪੱਧਰ ਤੇ ਜ਼ਿਲ੍ਹਾ ਚੋਣ ਅਫਸਰ ਤੋ ਲਾਜ਼ਮੀ ਤੌਰ ‘ਤੇ ਲਈ ਜਾਵੇ।ਜ਼ਿਲ੍ਹਾ ਚੋਣ ਅਫਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ ਪਾਬੰਦੀਆਂ ਦੇ ਮੱਦੇਨਜ਼ਰ ਰਾਜਨੀਤਕ ਪਾਰਟੀਆਂ ਵਲੋਂ ਚੋਣ ਪ੍ਰਚਾਰ ਲਈ ਵੀਡਿਓ/ਡਿੀਜ਼ਟਲ ਵੈਨਾਂ ਦੀ ਵਰਤੋ ਕੀਤੀ ਜਾ ਰਹੀ ਹੈ।ਜਿਸ ਲਈ ਇਹ ਲਾਜ਼ਮੀ ਹੈ ਕਿ ਕੋਈ ਵੀ ਰਾਜਨੀਤਕ ਪਾਰਟੀ/ ਉਮੀਦਵਾਰ ਬਿਨ੍ਹਾਂ ਪ੍ਰਵਾਨਗੀ (ਪ੍ਰੀ ਸਰਟੀਫਿਕੇਸ਼ਨ) ਦੇ ਪ੍ਰਚਾਰ ਲਈ ਵੈਨਾਂ ਦੀ ਵਰਤੋਂ ਨਾ ਕਰਨ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ 11 ਹਲਕਿਆਂ ਦੇ ਰਿਟਰਨਿੰਗ ਅਫਸਰਾਂ ਨੂੰ ਹਦਾਇਤ ਜਾਰੀ ਕਰ ਦਿੱਤੀ ਹੈ ਕਿ ਜੇਕਰ ਕਿਸੇ ਵਲੋਂ ਆਦਰਸ਼ ਚੋਣ ਜ਼ਾਬਤੇ ਦੌਰਾਨ ਨਿਯਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।
ਖਹਿਰਾ ਨੇ ਕਿਹਾ ਕਿ ਜੇਕਰ ਕਿਸੇ ਵੈਨ ਨੂੰ ਡਿਜ਼ੀਟਲ ਵੈਨ ਚੋਣ ਪ੍ਰਚਾਰ ਲਈ ਵਰਤੋਂ ਵਿੱਚ ਲਿਆਂਦਾ ਜਾਂਦਾ ਹੈ ਤਾਂ ਉਸ ਵੈਨ ਦੇ ਮਾਲਿਕ ਨੂੰ ਮੋਟਰ ਵਹੀਕਲ ਐਕਟ ਤਹਿਤ ਸਬੰਧਿਤ ਟਰਾਂਸਪੋਰਟ ਨੋਡਲ ਅਫਸਰ ਤੋਂ ਸਰਟੀਫ਼ਿਕੇਟ ਲੈਣਾ ਲਾਜ਼ਮੀ ਹੋਵੇਗਾ।ਵੀਡਿਓ ਵੈਨ ਪ੍ਰਚਾਰ ਕਰਨ ਤੋ ਪਹਿਲਾਂ ਰਾਜ / ਜ਼ਿਲ੍ਹਾ ਪੱਧਰੀ ਐਮ.ਸੀ.ਐਮ.ਸੀ ਤੋਂ ਅਗਾਊਂ ਪ੍ਰਵਾਨਗੀ ਲੈਣਾ ਵੀ ਲਾਜ਼ਮੀ ਹੈ।ਇਨ੍ਹਾਂ ਵੀਡਿਓ ਵੈਨਾਂ ਦੀ ਵਰਤੋਂ ਸਿਆਸੀ ਪਾਰਟੀਆਂ ਆਪਣੇ ਪ੍ਰੋਗਰਾਮ ਤੇ ਨੀਤੀਆਂ ਦਾ ਪ੍ਰਚਾਰ ਕਰਕੇ ਵੋਟਾਂ ਮੰਗਣ ਲਈ ਕਰਦੀ ਹੈ।ਇਸ ਲਈ ਇਹ ਖਰਚਾ ਪਾਰਟੀ ਦੇ ਖਾਤੇ ਵਿੱਚ ਪਾਇਆ ਜਾਵੇਗਾ।ਜਿਸ ਨੂੰ ਭਾਰਤੀ ਚੋਣ ਕਮਿਸ਼ਨ ਪਾਸ ਚੋਣਾਂ ਉਪਰੰਤ ਭੇਜਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਪ੍ਰਚਾਰ ਲਈ ਵਰਤੀਆਂ ਜਾਣ ਵਾਲੀਆਂ ਇਹਨਾਂ ਵੈਨਾਂ ਦੇ ਰੂਟ ਬਾਰੇ ਵੀ ਸਥਾਨਕ ਪ੍ਰਸ਼ਾਸ਼ਨ / ਜ਼ਿਲ੍ਹਾ ਚੋਣ ਅਫਸਰ ਨੂੰ ਸੂਚਿਤਾ ਕਰਨਾ ਲਾਜ਼ਮੀ ਹੈ।
ਜ਼ਿਕਰਯੋਗ ਹੈ ਕਿ ਇਹ ਵੀਡਿਓ ਵੈਨਾਂ ਸਵੇਰੇ 8 ਵਜੇ ਤੋ ਲੈਕੇ ਰਾਤ 8 ਵਜੇ ਤੱਕ ਹੀ ਪ੍ਰਚਾਰ ਕਰ ਸਕਦੀਆਂ ਹਨ ਅਤੇ ਇਹ ਵੈਨਾਂ ਕਿਸੇ ਵੀ ਰੈਲੀਆਂ ਅਤੇ ਰੋਡ ਸ਼ੋਅ ਲਈ ਨਹੀਂ ਵਰਤੀਆ ਜਾ ਸਕਦੀਆਂ।ਭਾਰਤੀ ਚੋਣ ਕਮਿਸ਼ਨ ਦੀਆ ਹਦਾਇਤਾਂ ਅਨੁਸਾਰ ਕੋਵਿਡ-19 ਦੇ ਵੱਧਦੇ ਮਾਮਲਿਆ ਦੇ ਮੱਦੇਨਜ਼ਰ ਸਾਰੀਆ ਰਾਜਨੀਤਕ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਸਖਤ ਹਦਾਇਤਾਂ ਦਿੱਤੀਆ ਗਈਆਂ ਹਨ ਕਿ ਉਨ੍ਹਾਂ ਸਾਰਿਆਂ ਵਲੋਂ ਪ੍ਰਚਾਰ ਸਮੇਂ ਸ਼ੋਸ਼ਲ ਡਿਸਟੈਸਿੰਗ ਅਤੇ ਮਾਸਕ ਪਹਿਨਣਾ ਯਕੀਨੀ ਬਣਾਇਆ ਜਾਵੇ।
Check Also
ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ
ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media