Sunday, July 27, 2025
Breaking News

ਉਮੀਦਵਾਰਾਂ ਦੇ ਅਪਰਾਧਿਕ ਪਿਛਕੋੜ ਬਾਰੇ ਜਾਣਕਾਰੀ ਲਈ ‘ਨੋਅ ਯੂਅਰ ਕੈਡੀਡੇਟ’ ਐਪ ਜਾਰੀ

ਅੰਮ੍ਰਿਤਸਰ, 28 ਜਨਵਰੀ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਵਲੋਂ ਵਿਧਾਨ ਸਭਾ ਚੋਣਾਂ-2022 ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜ ਬਾਰੇ ਆਮ ਲੋਕਾਂ ਨੂੰ ਜਾਣੂ ਕਰਾਉਣ ਦੇ ਉਦੇਸ਼ ਨਾਲ ‘ਨੋਅ ਯੂਅਰ ਕੈਡੀਡੇਟ’ (ਆਪਣੇ ਉਮੀਦਵਾਰ ਨੂੰ ਜਾਣੋ) ਐਪਲੀਕੇਸ਼ਨ ਜਾਰੀ ਕੀਤੀ ਗਈ ਹੈ।
                 ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ-2022 ਚੋਣ ਲੜ ਰਹੇ ਉਮੀਦਵਾਰਾਂ ਵਲੋਂ ਆਪਣੀ ਨਾਮਜ਼ਦਗੀ ਦਾਖ਼ਲ ਕਰਨ ਸਮੇਂ ਆਪਣਾ ਅਪਰਾਧਿਕ ਪਿਛੋਕੜ ਨਾਮਜ਼ਦਗੀ ਪੱਤਰ ਵਿੱਚ ਦਰਜ਼ ਕਰਨਾ ਲਾਜ਼ਮੀ ਹੈ।ਉਨਾਂ ਕਿਹਾ ਕਿ ਡਿਜੀਟਲਾਈਜੇਸ਼ਨ ਸਮੇਂ ਰਿਟਰਨਿੰਗ ਅਫ਼ਸਰ ਵਲੋਂ ਉਮੀਦਵਾਰ ਦੇ ਅਪਰਾਧਿਕ ਪਿਛੋਕੜ ਬਾਰੇ ਹਾਂ ਜਾਂ ਨਾਂਹ ਚੈਕ ਬੋਕਸ ’ਤੇ ਕਲਿੱਕ ਕਰਨਾ ਹੋਵੇਗਾ ਤੇ ਉਮੀਦਵਾਰ ਵਲੋ ਨਾਮਜ਼ਦਗੀ ਸਮੇ ਜਮਾਂ ਕਰਵਾਇਆ ਦਸਤਾਵੇਜ਼ ਸਕੈਨ ਕਰ ਕੇ ਅਪਲੋਡ ਕਰਨਾ ਹੋਵੇਗਾ।ਉਨਾਂ ਕਿਹਾ ਕਿ ਰਿਟਰਨਿੰਗ ਅਫ਼ਸਰ ਇਹ ਯਕੀਨੀ ਬਣਾਉਣਗੇ ਕਿ ਉਮੀਦਵਾਰ ਦੇ ਅਪਰਾਧਿਕ ਪਿਛੋਕੜ ਵਾਲਾ ਦਸਤਾਵੇਜ਼ ਦਰੁੱਸਤ ਹੈ ਤੇ ਕੋਈ ਵੀ ਨਾਗਰਿਕ ਇਸ ਨੂੰ ‘ਨੋਅ ਯੂਅਰ ਕੈਡੀਡੇਟ’ ਐਪ ਰਾਹੀਂ ਦੇਖ ਸਕਣਗੇ।ਉਨਾਂ ਕਿਹਾ ਕਿ ਇਸ ਐਪਲੀਕੇਸ਼ਨ ਜ਼ਰੀਏ ਵੋਟਰਾਂ ਨੂੰ ਆਪਣੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜ ਬਾਰੇ ਪਤਾ ਲੱਗ ਸਕੇਗਾ ਤੇ ਇਹ ਐਪ ਉਨਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ ਵਿਚ ਮਦਦਗਾਰ ਹੋਵੇਗੀ।

 

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …