ਸੰਗਰੂਰ, 28 ਜਨਵਰੀ (ਜਗਸੀਰ ਲੌਂਗੋਵਾਲ) – ਹਲਕਾ ਸੰਗਰੂਰ ਤੋਂ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਨੇ ਭਵਾਨੀਗੜ੍ਹ ਵਿਖੇ ਯੂਥ
ਵਿੰਗ ਦੇ ਜਿਲ੍ਹਾ ਮੀਤ ਪ੍ਰਧਾਨ ਸਤਿਗੁਰ ਸਿੰਘ ਡੁਗਲਾ ਦੀ ਅਗਵਾਈ ‘ਚ ਯੂਥ ਆਗੂ ਦੀਪਕ ਸਹੋਤਾ ਦੀਪੂ ਨੂੰ ਅਕਾਲੀ ਦਲ ਵਿੱਚ ਸ਼ਾਮਲ ਕਰਨ ਮੌਕੇ ਕਿਹਾ ਹੈ ਕਿ ਗਠਜੋੜ ਵਿਰੋਧੀਆਂ ਦੇ ਪੈਰ ਉਖੇੜ ਕੇ ਰੱਖ ਦੇਵੇਗਾ।ਉਨ੍ਹਾਂ ਕਿਹਾ ਕਿ ਹਰ ਰੋਜ਼ ਵੱਖ ਵੱਖ ਪਾਰਟੀਆਂ ਛੱਡ ਕੇ ਲੋਕ ਅਕਾਲੀ ਦਲ ਵਿਚ ਸ਼ਾਮਲ ਹੋ ਰਹੇ ਹਨ।ਇਹਨਾਂ ਆਗੂਆਂ ਅਤੇ ਵਰਕਰਾਂ ਨੂੰ ਸਰਕਾਰ ਬਣਨ ’ਤੇ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ।
ਇਸ ਮੌਕੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਰੰਧਾਵਾ, ਬਲਾਕ ਸੰਮਤੀ ਦੇ ਚੇਅਰਮੈਨ ਕੁਲਵੰਤ ਸਿੰਘ ਜੌਲੀਆਂ, ਸਤਿਗੁਰ ਸਿੰਘ ਡੁਗਲਾ ਯੂਥ ਪ੍ਰਧਾਨ, ਰਵਿੰਦਰ ਸਿੰਘ ਰਵੀ, ਬਲਵਿੰਦਰ ਸਿੰਘ, ਤਾਰੀ ਸਿੰਘ, ਮੱਲੂ, ਕਾਲਾ, ਗੁਰਜੀਵਨ ਸਿੰਘ, ਕਰਨ ਮਿੱਤਲ, ਪਿੰਕੀ ਫੌਜੀ, ਯੂਥ ਵਿੰਗ ਦੇ ਬਲਾਕ ਪ੍ਰਧਾਨ ਪ੍ਰਭਜੀਤ ਸਿੰਘ ਲੱਕੀ, ਬਾਵੀ ਗਰੇਵਾਲ ਅਤੇ ਸਿਆਮ ਸਿੱਧੂ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media