ਅੰਮ੍ਰਿਤਸਰ, 28 ਜਨਵਰੀ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਬੋਪਾਰਾਏ ਬਾਜ ਸਿੰਘ ਦੇ 15 ਪਰਿਵਾਰ ਅਕਾਲੀ ਦਲ ਤੇ
ਕਾਂਗਰਸ ਪਾਰਟੀਆਂ ਤੋਂ ਕਿਨਾਰਾ ਕਰਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।ਆਪ ਵਿੱਚ ਸ਼ਾਮਿਲ ਹੋਣ ਵਾਲੇ ਪ੍ਰਤਾਪ ਸਿੰਘ, ਧਰਮਿੰਦਰ ਸਿੰਘ ਸੋਨੂੰ, ਕੁਲਵੰਤ ਸਿੰਘ ਗੋਲੀ, ਮੇਜਰ ਸਿੰਘ, ਮਲਕੀਤ ਸਿੰਘ ਪ੍ਰਧਾਨ, ਬਲਦੇਵ ਸਿੰਘ ਚੱਕੀ ਵਾਲਾ, ਜੋਗਿੰਦਰ ਸਿੰਘ, ਡਾ. ਸ਼ਮਸ਼ੇਰ ਸਿੰਘ, ਲਵਜੀਤ ਸਿੰਘ, ਮੇਵਾ ਸਿੰਘ, ਸੁਖਜਿੰਦਰ ਸਿੰਘ, ਬਲਵੰਤ ਸਿੰਘ, ਦਿਲਬਾਗ ਸਿੰਘ ਆਦਿ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਦੇਵ ਸਿੰਘ ਮਿਆਦੀਆਂ, ਗੁਰਮੁੱਖ ਸਿੰਘ ਕਲੇਰ ਆਦਿ ਨੇ ਸਨਮਾਨਿਤ ਕੀਤਾ।ਉਨਾਂ ਕਿਹਾ ਕਿ ਅਕਾਲੀ ਦਲ ਤੇ ਕਾਂਗਰਸ ਸਰਕਾਰਾਂ ਨੂੰ ਪਰਖ ਕੇ ਵੇਖ ਚੁੱਕੇ ਲੋਕ ਹੁਣ ਇਨ੍ਹਾਂ ਪਾਰਟੀਆਂ ਤੋਂ ਮੁਕਤੀ ਦਾ ਰਾਹ ਤਲਾਸ਼ ਰਹੇ ਹਨ।ਜਿੰਨਾਂ ਨੂੰ ਆਮ ਆਦਮੀ ਪਾਰਟੀ ਤੋਂ ਇੱਕ ਆਸ ਦੀ ਕਿਰਨ ਨਜ਼ਰ ਆਉਂਦੀ ਹੈ।ਇਸ ਕਰਕੇ ਪੰਜਾਬ ਦੇ ਲੋਕ ਇਸ ਵਾਰ ਇੱਕ ਮੌਕਾ ਆਪ ਨੂੰ ਦੇਣਾ ਚਾਹੁੰਦੇ ਹਨ ।
Check Also
ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ
ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media