ਅੰਮ੍ਰਿਤਸਰ, 28 ਜਨਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ 73ਵਾਂ ਗਣਤੰਤਰ
ਦਿਵਸ ਜੋਸ਼-ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਸ਼੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।
ਪ੍ਰਿੰ. ਗਿੱਲ ਨੇ ਕਿਹਾ ਕਿ ਸਾਨੂੰ ਗਣਤੰਤਰ ਦੇ ਬੁਨਿਆਦੀ ਸਿਧਾਂਤਾਂ ਦੇ ਪ੍ਰਤੀ ਆਪਣੀ ਪ੍ਰਤੀਬੱਧਤਾ ਕਾਇਮ ਰੱਖਣੀ ਚਾਹੀਦੀ ਹੈ ਅਤੇ ਦੇਸ਼ ਦੇ ਵਿਕਾਸ ’ਚ ਆਪਣਾ ਵੱਧ-ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ।ਵਾਇਸ ਪ੍ਰਿੰਸੀਪਲ ਸ਼੍ਰੀਮਤੀ ਰੁਪਿੰਦਰ ਕੌਰ ਮਾਹਲ ਨੇ ਗਣਤੰਤਰ ਦਿਵਸ ਦੀ ਵਧਾਈ ਦਿੰਦਿਆ ਕਿਹਾ ਕਿ ਅਜ਼ੋਕੀ ਨੌਜਵਾਨ ਪੀੜ੍ਹੀ ਨੂੰ ਸੁਤੰਤਰਤਾ ਦੇ ਮਹੱਤਵ ਤੋਂ ਚੇਤੰਨ ਰਹਿਣਾ ਚਾਹੀਦਾ ਹੈ।ਸੰਵਿਧਾਨ ਵਲੋਂ ਨਿਰਧਾਰਿਤ ਫਰਜ਼ਾਂ ਤੇ ਹੱਕਾਂ ਸਬੰਧੀ ਕਾਨੂੰਨਾਂ ਦੀ ਜਾਣਕਾਰੀ ਤੇ ਉਨ੍ਹਾਂ ਦੀ ਸਹੀ ਵਰਤੋਂ ਦੀ ਸਮਝ ਰੱਖਣੀ ਚਾਹੀਦੀ ਹੈ।ਇਸ ਮੌਕੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਹਾਜ਼ਰ ਸੀ।
Check Also
ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ
ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …
Punjab Post Daily Online Newspaper & Print Media