Monday, March 30, 2026

ਖੋਹ ਕੀਤੀਆਂ ਸੋਨੇ ਦੀਆਂ ਵਾਲੀਆਂ ਸਮੇਤ ਦੋ ਗ੍ਰਿਫਤਾਰ

ਅੰਮ੍ਰਿਤਸਰ, 29 ਜਨਵਰੀ (ਸੁਖਬੀਰ ਸਿੰਘ) – ਸਹਾਇਕ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਪੂਰਬੀ ਅਭਿਮਨਯੂ ਰਾਣਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਇੰਸਪੈਕਟਰ ਲਵਦੀਪ ਸਿੰਘ ਥਾਣਾ ਮੁੱਖੀ ਬੀ-ਡਵੀਜ਼ਨ ਦੀ ਨਿਗਰਾਨੀ ਹੇਠ ਏ.ਐਸ.ਆਈ ਅਮਰਜੀਤ ਸਿੰਘ ਚੌਕੀ ਇੰਚਾਰਜ਼ ਸਹੀਦ ਊਧਮ ਸਿੰਘ ਨਗਰ ਵਲੋਂ ਸ਼ਹਿਰ ਵਿੱਚ ਲੁੱਟਾਂ ਖੋਹਾਂ ਕਰਨ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ।ਜਿੰਨਾਂ ਦੀ ਪਛਾਣ ਮਿੱਠੂ ਅਤੇ ਕਰਨ ਵਾਸੀਆਨ ਨੇੜੇ ਝੁੱਗੀਆਂ ਮੁਰਾਦਪੁਰਾ ਜਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ।ਥਾਣਾ ਮੁਖੀ ਨੇ ਦੱਸਿਆ ਕਿ ਮੁਲਜ਼ਮਾਂ ਨੇ ਤੇਜ਼ ਨਗਰ ਸੁਲਤਾਨਵਿੰਡ ਰੋਡ ਵਾਸੀ ਇੱਕ ਔਰਤ ਦੀਆਂ ਦੀਆਂ ਕੰਨਾਂ ਵਿੱਚ ਪਹਿਣਨੀਆਂ ਸੋਨੇ ਦੀਆਂ ਵਾਲੀਆਂ ਝਪਟੀਆਂ ਸਨ।ਗ੍ਰਿਫਤਾਰ ਕੀਤੇ ਦੋਨਾਂ ਮੁਲਜ਼ਮਾਂ ਪਾਸੋਂ ਖੋਹ ਕੀਤੀਆਂ ਸੋਨੇ ਦੀਆਂ ਵਾਲੀਆਂ ਅਤੇ ਵਾਰਦਾਤ ‘ਚ ਵਰਤਿਆ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ।ਉਨਾਂ ਕਿਹਾ ਕਿ ਦੋਨਾਂ ਨੂੰ ਮਾਣਯੋਗ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਮਾਮਲੇ ਦੀ ਡੂੰਘਿਆਈ ਨਾਲ ਜਾਂਚ ਕੀਤੀ ਜਾ ਸਕੇ।

Check Also

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …