Saturday, October 17, 2026

ਗੁਰਦੁਆਰਾ ਸਮਾਧ ਬਾਬਾ ਨੌਧ ਸਿੰਘ ਜੀ ਵਿਖੇ ਸਲਾਨਾ ਜੋੜ ਮੇਲਾ 13 ਫਰਵਰੀ ਨੂੰ

ਅੰਮ੍ਰਿਤਸਰ, 29 ਜਨਵਰੀ (ਸੁਖਬੀਰ ਸਿੰਘ) – ਸਥਾਨਕ ਤਰਨ ਤਾਰਨ ਰੋਡ ਸਥਿਤ ਗੁਰਦੁਆਰਾ ਸਮਾਧਾ ਬਾਬਾ ਨੌਧ ਸਿੰਘ ਜੀ ਸਥਿਤ ਪਿੰਡ ਚੱਬਾ ਵਿਖੇ ਸਲਾਨਾ ਜੋੜ ਮੇਲਾ 13 ਫਰਵਰੀ ਨੂੰ ਮਨਾਇਆ ਜਾ ਰਿਹਾ ਹੈ।ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁੱਖੀ ਜਥੇਦਾਰ ਬਾਬਾ ਗੱਜਣ ਸਿੰਘ ਨੇ ਦੱਸਿਆ ਕਿ 11 ਫ਼ਰਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਕੀਤੇ ਜਾਣਗੇ ਅਤੇ 13 ਫ਼ਰਵਰੀ ਨੂੰ ਭੋਗ ਪੈਣ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਰਾਗੀ ਜਥੇ ਸ਼ਬਦ ਕੀਰਤਨ ਅਤੇ ਕਥਾਵਾਚਕ, ਕਵੀਸ਼ਰੀ ਤੇ ਢਾਡੀ ਜਥੇ ਸੰਗਤਾਂ ਨੂੰ ਇਤਿਹਾਸਕ ਪ੍ਰਸੰਗ ਸੁਣਾ ਕੇ ਨਿਹਾਲ ਕਰਨਗੇ।ਉਨਾਂ ਕਿਹਾ ਕਿ 12 ਫਰਵਰੀ ਨੂੰ ਕਬੱਡੀ ਕੱਪ ਕਰਵਾਏ ਜਾਣਗੇ ਅਤੇ 13 ਫਰਵਰੀ ਨੂੰ ਬਾਅਦ ਦੁਪਹਿਰ 3-00 ਵਜੇ ਗੱਤਕਾ ਮੁਕਾਬਲੇ ਉਪਰੰਤ ਨਿਹੰਗ ਸਿੰਘ ਘੋੜ ਸਵਾਰੀ ਤੇ ਨੇਜ਼ਾਬਾਜ਼ੀ ਦੇ ਜੌਹਰ ਦਿਖਾਉਣਗੇ।ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।