Thursday, September 17, 2026

ਮਜੀਠੀਆ ਤੇ ਇੰਦਰਪਾਲ ਦੀ ਪ੍ਰੇਰਨਾ ਸਦਕਾ ਸਵਰਾਜ ਸ਼ਾਮ ਅਕਾਲੀ ਦਲ ‘ਚ ਸ਼ਾਮਲ

ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ) – ਹਲਕਾ ਦੱਖਣੀ ਵਿੱਚ ਅਕਾਲੀ ਦਲ ਬਾਦਲ ਦੇ ਉਮੀਦਵਾਰ ਤਲਬੀਰ ਗਿਲ ਨੂੰ ਭਾਰੀ ਬਲ ਮਿਲਿਆ ਜਦ ਅਕਾਲੀ ਦਲ ਦੇ ਸੀਨੀਅਰ ਆਗੂ ਇੰਦਰਪਾਲ ਸਿੰਘ ਰਾਜਾ ਦੀ ਕੋਸ਼ਿਸ਼ਾਂ ਅਤੇ ਸਾਬਕਾ ਕੈਬਿਨੇਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਪੇ੍ਰਰਨਾ ਸਦਕਾ ਕਾਂਗਰਸੀ ਆਗੂ ਸਵਰਾਜ ਸਿੰਘ ਸ਼ਾਮ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ।ਸਾਬਕਾ ਕੈਬਿਨੇਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਸਵਰਾਜ ਸ਼ਾਮ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਸਿਰੋਪਾੳ ਪਾ ਕੇ ਅਕਾਲੀ ਦਲ ਵਿੱਚ ਸ਼ਾਮਲ ਕਰਵਾਇਆ।ਸਵਰਾਜ ਸਿੰਘ ਸ਼ਾਮ ਕੋਆਪਰੇਟਿਵ ਬੈਂਕ ਦੇ ਡਾਇਰੈਕਟਰ, ਐਕਸਾਈਜ਼ ਤੇ ਟੈਕਸ਼ਟੇਸ਼ਨ ਸਲਾਹਕਾਰ ਕਮੇਟੀ ਪੰਜਾਬ ਦੇ ਮੈਂਬਰ, ਜ਼ਿਲ੍ਹਾ ਜਨਰਲ ਸਕੱਤਰ ਦੇ ਨਾਲ-ਨਾਲ ਕਈ ਸਰਕਾਰੀ ਅਤੇ ਗੈਰ ਸਰਕਾਰੀ ਮਹਿਕਮਿਆਂ ਵਿੱਚ ਮੈਂਬਰ ਰਹਿ ਚੁੱਕੇ ਹਨ।ਉਹ ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਸਮੇਂ ਲਗਭਗ 15 ਸਾਲ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਰਹਿ ਚੁੱਕੇ ਸਵ. ਸਰਦੂਲ ਸਿੰਘ ਸ਼ਾਮ ਦੇ ਸਪੁੱਤਰ ਹਨ।ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਆਪਣੇ ਸਮਰਥਕਾਂ ਨਾਲ ਦਿਨ ਰਾਤ ਚੋਣ ਪ੍ਰਚਾਰ ਕਰਨਗੇ।
          ਇਸ ਮੌਕੇ ਯੂਥ ਅਕਾਲੀ ਆਗੂ ਸੁਰਿੰਦਰਪਾਲ ਸਿੰਘ ਡਿੰਪਾ, ਨਵਚੇਤਨ ਗਿੱਲ ਪ੍ਰਧਾਨ ਐਸ.ੳ.ਆਈ ਅਤੇ ਸੁਰਿੰਦਰਪਾਲ ਸਿੰਘ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …