ਸੰਗਰੂਰ, 30 ਜਨਵਰੀ (ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਦੇ ਹਲਕਾ ਸੁਨਾਮ ਤੋਂ ਉਮੀਦਵਾਰ ਤੇ ਵਿਧਾਇਕ ਅਮਨ ਅਰੋੜਾ ਨੇ ਅੱਜ ਲੌਂਗੋਵਾਲ ਦੀ
ਅਨਾਜ ਮੰਡੀ ਵਿਖੇ ਆਪਣੇ ਚੋਣ ਦਫ਼ਤਰ ਦਾ ਉਦਘਾਟਨ ਇੱਕ ਚਾਹ ਦੀ ਦੁਕਾਨ ਕਰਨ ਵਾਲੇ ਆਮ ਆਦਮੀ ਰਾਮ ਗੋਪਾਲ ਤੋਂ ਕਰਵਾ ਕੇ ਸਭ ਦਾ ਦਿਲ ਜਿੱਤ ਲਿਆ।ਆਪਣੇ ਭਾਸ਼ਨ ਦੌਰਾਨ ਅਮਨ ਅਰੋੜਾ ਨੇ ਕਿਹਾ ਕਿ ਉਨਾਂ ਦੀ ਪਾਰਟੀ ਦਾ ਮੁੱਖ ਮਕਸਦ ਆਮ ਲੋਕਾਂ ਦਾ ਰਾਜ ਸਥਾਪਿਤ ਕਰਨਾ ਹੈ ਤਾਂ ਜੋ ਲੋਕਾਂ ਨੂੰ ਇਹ ਅਹਿਸਾਸ ਹੋਵੇ ਕਿ ਇਸ ਦੇਸ਼ ਵਿੱਚ ਸਭ ਬਰਾਬਰ ਦੇ ਅਧਿਕਾਰ ਰੱਖਦੇ ਹਨ । ਉਨ੍ਹਾਂ ਕਿਹਾ ਕਿ ਲੋਕ ਇਸ ਵਾਰ ਸੂਬੇ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ ਅਤੇ ਰੋਜ਼ਾਨਾ ਵੱਡੀ ਗਿਣਤੀ ਵਿੱਚ ਲੋਕ ਆਪ ਵਿੱਚ ਸ਼ਾਮਲ ਹੋ ਰਹੇ ਹਨ।ਜੋ ਇਸ ਗੱਲ ਦਾ ਬਹੁਤ ਵੱਡਾ ਸਬੂਤ ਹੈ ਕਿ ਪੰਜਾਬ ਦੀ ਜਨਤਾ ਇਸ ਵਾਰ ਜਰੂਰ ਬਦਲਾਅ ਲੈਕੇ ਆਵੇਗੀ।ਉਨਾਂ ਕਿਹਾ ਕਿ ਪੰਜਾਬ ਵਿੱਚ ਆਪ ਦੀ ਸਰਕਾਰ ਆਉਣ ‘ਤੇ ਸਾਰੇ ਲੋਕਾਂ ਨੂੰ ਬਰਾਬਰ ਦੀ ਸਿੱਖਿਆ, ਸਿਹਤ ਸਹੂਲਤਾਂ ਅਤੇ ਰੁਜ਼ਗਾਰ ਮਿਲੇਗਾ।ਉਨ੍ਹਾਂ ਸਾਰੇ ਵੋਟਰਾਂ ਨੂੰ ਆਪਣੇ ਹਲਕੇ ਦੇ ਸੰਪੂਰਨ ਵਿਕਾਸ ਲਈ 20 ਫਰਵਰੀ ਨੂੰ ਆਪ ਦੇ ਚੋਣ ਨਿਸ਼ਾਨ ਝਾੜੂ ਦਾ ਬਟਨ ਦਬਾਉਣ ਦੀ ਅਪੀਲ ਕੀਤੀ ।
ਇਸ ਮੌਕੇ ਨਗਰ ਕੌਂਸਲ ਲੌਂਗੋਵਾਲ ਦੇ ਸਾਬਕਾ ਪ੍ਰਧਾਨ ਜਗਦੇਵ ਸਿੰਘ ਸਿੱਧੂ, ਆਪ ਆਗੂ ਵਿੱਕੀ ਵਸ਼ਿਸ਼ਟ, ਕੌਂਸਲਰ ਗੁਰਮੀਤ ਸਿੰਘ ਫੌਜੀ, ਸੀਨੀਅਰ ਆਪ ਆਗੂ ਕਰਮ ਸਿੰਘ ਬਰਾੜ, ਕੌਂਸਲਰ ਪਰਮਿੰਦਰ ਕੌਰ ਬਰਾੜ, ਆਮ ਆਦਮੀ ਪਾਰਟੀ ਦੇ ਆਗੂ ਤੇ ਉੱਘੇ ਸਮਾਜ ਸੇਵਕ ਸ਼ਿਸਨਪਾਲ ਗਰਗ, ਕੌਂਸਲਰ ਸ੍ਰੀਮਤੀ ਸੁਸ਼ਮਾ ਰਾਣੀ, ਆਪ ਆਗੂ ਟੇਲਰ ਮਾਸਟਰ ਰਾਜ ਕੁਮਾਰ, ਵਿੱਕੀ ਮੰਗਲਾ, ਸੰਦੀਪ ਸਿੰਘ, ਸੁਖਪਾਲ ਸਿੰਘ ਬਾਜਵਾ, ਪ੍ਰੀਤਮ ਸਿੰਘ ਥਾਣੇਦਾਰ, ਇੰਦਰਜੀਤ ਸਿੰਘ, ਮਨੋਜ ਸਿੰਗਲਾ, ਹਰਪ੍ਰੀਤ ਸਿੰਘ, ਜਤਿੰਦਰ ਰਿਸ਼ੀ, ਸਰਪੰਚ ਬਲਵਿੰਦਰ ਸਿੰਘ, ਜੱਗਾ ਭੁੱਲਰ ਅਤੇ ਵੱਡੀ ਗਿਣਤੀ ‘ਚ ਇਲਾਕੇ ਦੇ ਲੋਕ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …
Punjab Post Daily Online Newspaper & Print Media