ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਲ਼ਾਇਨਜ਼ ਕਲੱਬ ਅੰਮ੍ਰਿਤਸਰ ਗੋਲਡਨ ਟੈਂਪਲ ਵਲੋਂ ਗਣਤੰਤਰ ਦਿਵਸ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ।ਕਲੱਬ
ਪ੍ਰਧਾਨ ਲਾਇਨ ਜਗਜੀਤ ਸਿੰਘ ਸੁੱਚੂ ਵਲੋਂ ਰਾਸ਼ਟਰੀ ਝੰਡਾ ਲਹਿਰਾ ਕੇ ਸਲਾਮੀ ਦਿੱਤੀ ਗਈ।ਲਾਇਨ ਸੁੱਚੂ ਨੇ ਇਸ ਸਮੇਂ ਦੇਸ਼ ਨੂੰ ਅਜ਼ਾਦ ਕਰਵਾਉਣ ਲਈ ਸ਼ਹੀਦ ਹੋਣ ਤੇ ਤਸੀਹੇ ਝੱਲਣ ਵਾਲੇ ਅਜ਼ਾਦੀ ਘੁਲਾਟੀਆਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।ਉਨਾਂ ਦੱਸਿਆ ਕਿ ਲ਼ਾਇਨਜ਼ ਕਲੱਬ ਅੰਮ੍ਰਿਤਸਰ ਗੋਲਡਨ ਟੈਂਪਲ ਵਲੋਂ ਸਮੇਂ ਸਮੇਂ ‘ਤੇ ਲੋਕ ਭਲਾਈ ਦੇ ਕਾਰਜ਼ਾਂ ਤੋਂ ਇਲਾਵਾ ਅੱਖਾਂ ਦਾ ਚੈਰੀਟੇਬਲ ਹਸਪਤਾਲ ਚਲਾਇਆ ਜਾ ਰਿਹਾ ਹੈ।ਜਿਥੇ ਅੱਖਾਂ ਦੀਆਂ ਬਿਮਾਰੀਆਂ ਦੇ ਇਲਾਜ਼ ਤੋਂ ਇਲਾਵਾ ਲੋੜਵੰਦਾਂ ਦੀਆਂ ਅੱਖਾਂ ਦੇ ਆਪਰੇਸ਼ਨ ਵੀ ਕੀਤੇ ਜਾਂਦੇ ਹਨ।
ਇਸ ਮੌਕੇ ਕਲੱਬ ਸੈਕਟਰੀ ਲਾਇਨ ਜਗਮੋਹਨ ਸਿੰਘ ਦੂਆ, ਰੀਜ਼ਨਲ ਚੇਅਰਪਰਸਨ ਲਾਇਨ ਬਲਵੰਤ ਸਿੰਘ ਜੰਮੂ, ਖਜ਼ਾਨਚੀ ਲਾਇਨ ਐਸ.ਐਸ ਸਮਰਾ, ਪੀ.ਆਰ.ਓ ਲਾਇਨ ਸੁਖਦੇਵ ਸਿੰਘ, ਲਾਇਨਜ਼ ਕਲੱਬ ਪ੍ਰਾਜੈਕਟ ਚੇਅਰਮੈਨ ਲਾਇਨ ਨਰਿੰਦਰ ਸਿੰਘ ਅਤੇ ਐਡਮਿਨਸਟ੍ਰੇਟਰ ਲਾਇਨ ਜੇ.ਐਸ ਮਠਾਰੂ ਆਦਿ ਹਾਜ਼ਰ ਸਨ।
Check Also
ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …
Punjab Post Daily Online Newspaper & Print Media