Monday, March 30, 2026

ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਦੇ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਸਿੱਖਿਆ ਦੇ ਖੇਤਰ ਵਿੱਚ ਮੋਹਰੀ ਭੂਮਿਕਾ ਨਿਭਾਅ ਰਹੀਆਂ ਅਕਾਲ ਅਕੈਡਮੀਆਂ ਦੇ ਸੰਸਥਾਪਕ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਦੇ ਅਕਾਲ ਚਲਾਣੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਗਿਆਨੀ ਹਰਪ੍ਰੀਤ ਸਿੰਘ ਨੇ ਵਿੱਛੜੀ ਆਤਮਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਬਾਬਾ ਇਕਬਾਲ ਸਿੰਘ ਕਰੜੀ ਘਾਲਣਾ ਸਦਕਾ ਸਿੱਖਿਆ ਦੇ ਪਾਸਾਰ ਲਈ ਮਾਰਗ ਦਰਸ਼ਕ ਬਣੇ।ਉਨ੍ਹਾਂ ਨੇ ਪੱਛੜੇ ਇਲਾਕਿਆਂ ਤੱਕ ਵਿਦਿਆ ਦਾ ਚਾਨਣ ਵੰਡਣ ਲਈ ਪਹੁੰਚ ਕੀਤੀ।ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਬਾਬਾ ਇਕਬਾਲ ਸਿੰਘ ਵਲੋਂ ਚਲਾਈਆਂ ਅਕੈਡਮੀਆਂ ਵਿੱਚ ਸਿੱਖਿਆ ਲੈ ਰਹੇ ਵਿਦਿਆਰਥੀਆਂ ਨੂੰ ਸਿੱਖੀ ਬਾਰੇ ਪਹਿਲ ਦੇ ਅਧਾਰ ’ਤੇ ਜਾਣਕਾਰੀ ਦਿੱਤੀ ਜਾਂਦੀ ਹੈ, ਜੋ ਉਨ੍ਹਾਂ ਦੀ ਪੰਥਕ ਭਾਵਨਾ ਨੂੰ ਪ੍ਰਗਟ ਕਰਦੀ ਹੈ।
             ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਬਾਬਾ ਇਕਬਾਲ ਸਿੰਘ ਦੇ ਚਲਾਣੇ ਨਾਲ ਸਿੱਖ ਪੰਥ ਇਕ ਪ੍ਰਬੁੱਧ ਰੂਹ ਤੋਂ ਵਾਂਝਾ ਹੋ ਗਿਆ ਹੈ।ਅਜਿਹੀ ਸ਼ਖ਼ਸੀਅਤ ਦਾ ਸੰਸਾਰ ਤੋਂ ਤੁਰ ਜਾਣਾ ਇਕ ਵੱਡਾ ਪੰਥਕ ਘਾਟਾ ਹੈ।

Check Also

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …