Wednesday, March 4, 2026

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ-2022 ਲਈ ਆਬਜ਼ਰਵਰ ਨਿਯੁੱਕਤ

ਪਠਾਨਕੋਟ, 31 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਧਾਨ ਸਭਾ ਚੋਣਾਂ-2022 ਨੂੰ ਮੁੱਖ ਰੱਖਦਿਆਂ ਹੋਇਆਂ ਭਾਰਤੀ ਚੋਣ ਕਮਿਸ਼ਨ ਵੱਲੋਂ ਜਿਲ੍ਹਾ ਪਠਾਨਕੋਟ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ 001-ਸੁਜਾਨਪੁਰ, 002- ਭੋਆ ਅਤੇ 003-ਪਠਾਨਕੋਟ ਲਈ ਵੱਖ ਵੱਖ ਆਬਜ਼ਰਵਰ ਨਿਯੁੱਕਤ ਕੀਤੇ ਗਏ ਹਨ।ਡਿਪਟੀ ਕਮਿਸਨਰ ਪਠਾਨਕੋਟ-ਕਮ-ਜਿਲ੍ਹਾ ਚੋਣ ਅਫਸਰ ਸੰਯਮ ਅਗਰਵਾਲ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ -2022 ਲਈ ਜਿਲ੍ਹਾ ਪਠਾਨਕੋਟ ਵਿੱਚ ਜਨਰਲ ਅਬਜਰਵਰ ਆਨਦਰਾ ਵਮਸੀ (ਆਈ.ਏ.ਐਸ) ਕੇਡਰ ਉਤਰ ਪ੍ਰਦੇਸ਼, ਬੈਚ-2011 ਜਿਨ੍ਹਾਂ ਦਾ ਮੋਬਾਇਲ ਨੰਬਰ 8054569982 ਹੈ।ਇਨ੍ਹਾਂ ਨੂੰ ਵਿਧਾਨ ਸਭਾ ਹਲਕਿਆਂ 001-ਸੁਜਾਨਪੁਰ, 002- ਭੋਆ ਲਈ ਨਿਯੁੱਕਤ ਕੀਤਾ ਗਿਆ ਹੈ।ਪਰਾਵਿਨ ਚਿੰਦੂ ਦਰਾਦੇ (ਆਈ.ਏ.ਐਸ) ਕੇਡਰ ਮਹਾਰਾਸ਼ਟਰਾ ਬੈਚ 1998 ਜਿਨ੍ਹਾਂ ਦਾ ਮੋਬਾਇਲ ਨੰਬਰ 7837944569 ਹੈ।ਇਨ੍ਹਾਂ ਨੂੰ ਵਿਧਾਨ ਸਭਾ ਹਲਕਾ 003-ਪਠਾਨਕੋਟ ਲਈ ਜਨਰਲ ਆਬਜ਼ਰਵਰ ਨਿਯੁੱਕਤ ਕੀਤਾ ਗਿਆ ਹੈ।
              ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜਿਲ੍ਹਾ ਪਠਾਨਕੋਟ ਵਿੱਚ ਵਿਧਾਨ ਸਭਾ ਚੋਣਾਂ 2022 ਲਈ ਅਮਿਤ ਕੁਮਾਰ ਸੋਨੀ (ਆਈ.ਆਰ.ਐਸ) ਬੈਚ 2011 ਦੇ ਹਨ ਜਿਨ੍ਹਾਂ ਦਾ ਮੋਬਾਇਲ ਨੰਬਰ 8054244569 ਖਰਚਾ ਆਬਜ਼ਰਰ ਨਿਯੁੱਕਤ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਅਨਿਲ ਕਿਸੋਰ ਯਾਦਵ (ਆਈ.ਪੀ.ਐਸ) ਬੈਚ 1996 ਕੇਡਰ ਬਿਹਾਰ ਜਿਨ੍ਹਾਂ ਦਾ ਮੋਬਾਇਲ 8986912805 ਹੈ, ਉਨ੍ਹਾਂ ਨੂੰ ਪੁਲਿਸ ਆਬਜ਼ਰਵਰ ਨਿਯੁੱਕਤ ਕੀਤਾ ਹੈ।
                      ਉਨ੍ਹਾਂ ਕਿਹਾ ਕਿ ਜਿਲ੍ਹਾ ਪਠਾਨਕੋਟ ਦੀ ਆਮ ਜਨਤਾ ਦੀ ਜਾਣਕਾਰੀ ਹਿੱਤ ਦੱਸਿਆ ਹੈ ਕਿ ਕਿਸੇ ਨਗਰ ਨਿਵਾਸੀ ਨੂੰ ਚੋਣਾਂ ਨਾਲ ਸਬੰਧਿਤ ਕੋਈ ਸੂਚਨਾ ਦੇਣੀ ਹੋਵੇ ਤਾਂ ਉਪਰੋਕਤ ਮਬਾਇਲ ਨੰਬਰਾਂ ‘ਤੇ ਸੰਪਰਕ ਕਰਕੇ ਦੇ ਸਕਦਾ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਦਾ ਠਹਿਰਾਓ ਸਿਮਲਾ ਪਹਾੜੀ ਸਥਿਤ ਲੋਕ ਨਿਰਮਾਣ ਵਿਭਾਗ ਦੇ ਰੈਸਟ ਹਾਊਸ ਵਿਖੇ ਕੀਤਾ ਹੋਇਆ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …