ਸੰਗਰੂਰ, 1 ਫਰਵਰੀ (ਜਗਸੀਰ ਲੌਂਗੋਵਾਲ)- ਦਮਨ ਥਿੰਦ ਬਾਜਵਾ ਵਲੋਂ ਆਪਣੇ ਗ੍ਰਹਿ ਵਿਖੇ ਸਮਰਥਕਾਂ ਦਾ ਇੱਕ ਵੱਡਾ ਇਕੱਠ ਕਰਕੇ ਆਪਣਾ ਸ਼ਕਤੀ ਪ੍ਰਦਰਸ਼ਨ
ਕੀਤਾ ਗਿਆ।ਮੈਡਮ ਬਾਜਵਾ ਨੇ ਕਿਹਾ ਕਿ ਪਾਰਟੀ ਹਾਈ ਕਮਾਂਡ ਵਲੋਂ ਉਨ੍ਹਾਂ ਦੀ ਟਿਕਟ ਤਾਂ ਜ਼ਰੂਰ ਕੱਟ ਦਿੱਤੀ ਹੈ। ਪ੍ਰੰਤੂ ਪਾਰਟੀ ਹਲਕੇ ਦੇ ਲੋਕਾਂ ਦੇ ਦਿਲਾਂ ਵਿੱਚ ਉਨ੍ਹਾਂ ਲਈ ਬਣੀ ਜਗ੍ਹਾ ਨੂੰ ਨਹੀਂ ਕੱਢ ਸਕਦੀ।ਉਨ੍ਹਾਂ ਕਿਹਾ ਕਿ ਹਲਕੇ ਅੰਦਰ ਕੀਤੇ ਉਨ੍ਹਾਂ ਦੇ ਕੰਮ ਬੋਲਦੇ ਹਨ ਤਾਂ ਹੀ ਹਲਕੇ ਦੇ ਲੋਕ ਵੀ ਉਨ੍ਹਾਂ ਨੂੰ ਪਿਆਰ ਕਰਦੇ ਹਨ।ਉਨ੍ਹਾਂ ਦੇ ਸਮਰਥਕਾਂ ਵਲੋਂ ਉੱਚੀ ਉਚੀ ਦਮਨ ਬਾਜਵਾ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ ਗਏ।ਇਸ ਉਪਰੰਤ ਉਹ ਆਪਣੇ ਗ੍ਰਹਿ ਤੋਂ ਸਮਰਥਕਾਂ ਦੇ ਵੱਡੇ ਕਾਫਲੇ ਨਾਲ ਤੁਰ ਕੇ ਐਸ.ਡੀ.ਐਮ ਦਫ਼ਤਰ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਪਹੁੰਚੇ।
ਇਸ ਮੌਕੇ ਉਨ੍ਹਾਂ ਦੇ ਪਤੀ ਹਰਮਨ ਦੇਵ ਬਾਜਵਾ, ਨਗਰ ਕੌਂਸਲ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਜ਼ਿਲ੍ਹਾ ਇੰਡਸਟਰੀ ਚੈਂਬਰ ਦੇ ਪ੍ਰਧਾਨ ਘਣਸ਼ਿਆਮ ਕਾਂਸਲ, ਮਾਰਕੀਟ ਕਮੇਟੀ ਚੇਅਰਮੈਨ ਮੁਨੀਸ਼ ਕੁਮਾਰ ਸੋਨੀ ਨਗਰ ਕੌਂਸਲ ਲੌਂਗੋਵਾਲ ਦੀ ਪ੍ਰਧਾਨ ਮੈਡਮ ਰੀਤੂ ਗੋਇਲ, ਉਨ੍ਹਾਂ ਦੇ ਪਤੀ ਅਤੇ ਕਾਂਗਰਸ ਦੇ ਜ਼ਿਲ੍ਹਾ ਮੀਤ ਪ੍ਰਧਾਨ ਵਿਜੇ ਕੁਮਾਰ ਗੋਇਲ, ਲੌਂਗੋਵਾਲ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਆਗੂ ਮੇਲਾ ਸਿੰਘ ਸੂਬੇਦਾਰ, ਸਰਪੰਚ ਪਰਮਜੀਤ ਸਿੰਘ ਪੰਮਾ ਤੇ ਹੋਰ ਕਈ ਕੌਂਸਲਰ ਸਮੇਤ ਕਾਂਗਰਸੀ ਆਗੂਆਂ ਸਮੇਤ ਉਨ੍ਹਾਂ ਦੇ ਵੱਡੀ ਗਿਣਤੀ ਵਿਚ ਸਮਰਥਕ ਵੀ ਮੌਜੂਦ ਸਨ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media