ਸੰਗਰੂਰ, 1 ਫਰਵਰੀ (ਜਗਸੀਰ ਲੌਂਗੋਵਾਲ)- ਹਲਕਾ ਸੁਨਾਮ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਅੰਮ੍ਰਿਤਪਾਲ ਸਿੰਘ ਸਿੱਧੂ ਨੇ ਗੁਰਦੁਆਰਾ
ਸ਼ਹੀਦ ਭਾਈ ਮਨੀ ਸਿੰਘ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਸਮੇਂ ਭਾਰੀ ਗਿਣਤੀ ਵਿੱਚ ਸੰਗਤਾਂ ਸਮੇਤ ਅਰਦਾਸ ਸਮਾਗਮ ਵਿੱਚ ਹਿੱਸਾ ਲਿਆ।ਜਿਸ ਉਪਰੰਤ ਜੈਕਾਰਿਆਂ ਦੀ ਗੂੰਜ਼ ਨਾਲ ਵੱਡੇ ਕਾਫਲੇ ਸਮੇਤ ਸੁਨਾਮ ਵੱਲ ਚਾਲੇ ਪਾਏ ਅਤੇ ਐਸ.ਡੀ.ਐਮ ਦਫਤਰ ਸੁਨਾਮ ਵਿਖੇ ਆਪਣੇ ਨਾਮਜ਼ਦਗੀ ਕਾਗਜ਼਼ ਦਾਖ਼ਲ ਕੀਤੇ।ਅੰਮ੍ਰਿਤਪਾਲ ਸਿੰਘ ਸਿੱਧੂ ਨੇ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੇ ਮਾਮਲੇ ਵਿੱਚ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ ਕਿਉਂਕਿ ਇਹ ਮਾਮਲਾ ਬੜਾ ਸਜ਼ੀਦਾ ਹੈ ਤੇ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ।ਉਨ੍ਹਾਂ ਕਾਂਗਰਸ, ਬਾਦਲ ਦਲ ਤੇ ਸੰਯੁਕਤ ਸਮਾਜ ਮੋਰਚੇ ਨੂੰ ਵੀ ਜ਼ੰਮ ਕੇ ਰਗੜੇ ਲਾਏ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media