ਅੰਮ੍ਰਿਤਸਰ, 1 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸੀ ਆਗੂ ਮੁਹੰਮਦ
ਮੁਸਤਫਾ ਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਕਿਤਾਬ ਕਹਿਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸਿੱਖ ਕੌਮ ਤੋਂ ਮੁਆਫ਼ੀ ਮੰਗਣ ਲਈ ਕਿਹਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਨੁੱਖਤਾ ਦੇ ਅਧਿਆਤਮਕ ਗੁਰੂ ਹਨ।ਉਨ੍ਹਾਂ ਕਿਹਾ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਜੋਤੀ ਜੋਤਿ ਸਮਾਉਣ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਤਾਗੱਦੀ ਦੇ ਕੇ ਸਿੱਖ ਕੌਮ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲਾਇਆ ਸੀ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਸਿੱਖ ਕੌਮ ਦੀ ਅਥਾਹ ਸ਼ਰਧਾ ਹੈ, ਜਿਸ ਅੰਦਰ ਦਰਜ ਗੁਰਬਾਣੀ ਤੋਂ ਅਗਵਾਈ ਲੈ ਕੇ ਸਿੱਖ ਆਪਣਾ ਜੀਵਨ ਬਸਰ ਕਰਦੇ ਹਨ।ਉਨ੍ਹਾਂ ਕਿਹਾ ਕਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਕਿਤਾਬ ਕਹਿਣਾ ਮੁਹੰਮਦ ਮੁਸਤਫਾ ਦੀ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ ਹੈ।ਉਸ ਦੇ ਇਸ ਬਿਆਨ ਨਾਲ ਸਿੱਖ ਕੌਮ ਦੀ ਭਾਵਨਾਵਾਂ ਨੂੰ ਸੱਟ ਵੱਜੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਮੁਹੰਮਦ ਮੁਸਤਫਾ ਖੁਲ੍ਹੇਆਮ ਮੁਆਫ਼ੀ ਮੰਗਣ, ਜੇਕਰ ਅਜਿਹਾ ਨਹੀਂ ਕਰਦੇ ਤਾਂ ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Check Also
ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …
Punjab Post Daily Online Newspaper & Print Media