Thursday, March 5, 2026

ਬੀ.ਐਲ.ਓ ਹੋਇਆ ਹਾਦਸੇ ਦਾ ਸ਼ਿਕਾਰ; ਮੁੱਖ ਚੋਣ ਅਧਿਕਾਰੀ ਅਤੇ ਦੋ ਡਿਪਟੀ ਕਮਿਸ਼ਨਰਾਂ ਵਲੋਂ ਪੀੜਤ ਨੂੰ ਫੌਰੀ ਮਦਦ

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਹਸਪਤਾਲ ਜਾ ਕੇ ਪੁੱਛਿਆ ਹਾਲ ਤੇ ਗੁਰਦਾਸਪੁਰ ਦੇ ਡੀ.ਸੀ ਵਲੋਂ ਹਰ ਕਿਸਮ ਦੀ ਡਾਕਟਰੀ ਸਹਾਇਤਾ ਦਾ ਭਰੋਸਾ

ਅੰਮ੍ਰਿਤਸਰ, 2 ਫਰਵਰੀ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਣਾ ਰਾਜੂ ਨੇ ਸੋਮਵਾਰ ਨੂੰ ਗੁਰਦਾਸਪੁਰ ਵਿੱਚ ਹਾਦਸੇ ਦਾ ਸ਼ਿਕਾਰ ਹੋਏ ਈ.ਟੀ.ਟੀ ਅਧਿਆਪਕ-ਕਮ-ਬੂਥ ਲੈਵਲ ਅਫ਼ਸਰ (ਬੀ.ਐਲ.ਓ) ਗੁਰਵਿੰਦਰ ਸਿੰਘ ਨੂੰ ਹਰ ਤਰ੍ਹਾਂ ਦੀ ਸੰਭਵ ਮਦਦ ਦੇਣ ਦੀ ਪੇਸ਼ਕਸ਼ ਕੀਤੀ।
ਮਿਲੀ ਜਾਣਕਾਰੀ ਮੁਤਾਬਿਕ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਭੀਖੋਵਾਲੀ ਦੇ ਬੂਥ ਨੰਬਰ 222 ’ਤੇ ਤਾਇਨਾਤ ਬੀ.ਐਲ.ਓ ਗੁਰਵਿੰਦਰ ਸੋਮਵਾਰ ਸ਼ਾਮ ਨੂੰ ਕਰੀਬ 4:15 ਵਜੇ ਘਰ ਜਾ ਰਿਹਾ ਸੀ ਕਿ ਅਚਾਨਕ ਮੋਟਰਸਾਈਕਲ ਤੋਂ ਡਿੱਗਣ ਕਰਕੇ ਉਸ ਦੇ ਸਿਰ ਤੇ ਸੱਟ ਲੱਗ ਗਈ ਅਤੇ ਉਸ ਦੀ ਬਾਂਹ ਟੁੱਟ ਹੋ ਗਈ।ਇਸ ਸਮੇਂ ਬੀ.ਐਲ.ਓ ਗੁਰਵਿੰਦਰ ਦਾ ਅੰਮ੍ਰਿਤਸਰ ਦੇ ਅਮਨਦੀਪ ਹਸਪਤਾਲ ‘ਚ ਇਲਾਜ਼ ਚੱਲ ਰਿਹਾ ਹੈ।
              ਡਾ. ਰਾਜੂ ਨੇ ਕਿਹਾ ਕਿ ਜਿਵੇਂ ਹੀ ਉਨਾਂ ਨੂੰ ਡਿਪਟੀ ਕਮਿਸ਼ਨਰ ਗੁਰਦਾਸਪੁਰ ਤੋਂ ਸਾਡੇ ਅਧਿਕਾਰੀ ਦੇ ਹਾਦਸੇ ਬਾਰੇ ਪਤਾ ਲੱਗਿਆ, ਉਹਨਾਂ ਨੇ ਤੁਰੰਤ ਡੀ.ਸੀ ਅੰਮ੍ਰਿਤਸਰ ਨੂੰ ਜ਼ਖਮੀ ਬੀ.ਐਲ.ਓ ਦੀ ਡਾਕਟਰੀ ਸਹਾਇਤਾ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਅਤੇ ਉਨ੍ਹਾਂ ਨੂੰ ਨਿਯਮਿਤ ਤੌਰ ‘ਤੇ ਅਪਡੇਟ ਕਰਨ ਲਈ ਕਿਹਾ।
             ਮੁੱਖ ਚੋਣ ਅਧਿਕਾਰੀ ਡਾ: ਰਾਜੂ ਨੇ ਡੀ.ਸੀ ਗੁਰਦਾਸਪੁਰ ਮੁਹੰਮਦ ਇਸ਼ਫਾਕ ਨੂੰ ਹਰ ਤਰ੍ਹਾਂ ਦੀ ਡਾਕਟਰੀ ਸਹਾਇਤਾ ਯਕੀਨੀ ਬਣਾਉਣ ਅਤੇ ਬੀ.ਐਲ.ਓ ਦੇ ਇਲਾਜ਼ ਦਾ ਸਾਰਾ ਖਰਚਾ ਰੈਡ ਕਰਾਸ ਫੰਡਾਂ ਵਿੱਚੋਂ ਚੁੱਕਣ ਦੀ ਹਦਾਇਤ ਵੀ ਕੀਤੀ।ਉਨਾਂ ਨੇ ਜ਼ਖਮੀ ਬੀ.ਐਲ.ਓ ਦੇ ਪਿਤਾ ਨਾਲ ਨਿੱਜੀ ਤੌੋਰ ‘ਤੇ ਵੀ ਗੱੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਪ੍ਰਸ਼ਾਸਨ ਵਲੋਂ ਹਰ ਤਰ੍ਹਾਂ ਦੀ ਸੰਭਵ ਮਦਦ ਦਾ ਭਰੋਸਾ ਦਿੱਤਾ।
                ਜਿਕਰਯੋਗ ਹੈ ਕਿ ਡੀ.ਸੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਖੁੱਦ ਹਸਪਤਾਲ ਦਾ ਦੌਰਾ ਕਰਕੇ ਗੁਰਵਿੰਦਰ ਦਾ ਹਾਲ ਚਾਲ ਪੁੱਛਿਆ।
ਗੁਰਵਿੰਦਰ ਦੇ ਪਿਤਾ ਸਾਧੂ ਸਿੰਘ ਨੇ ਫ਼ੋਨ ‘ਤੇ ਗੱਲਬਾਤ ਕਰਦਿਆਂ ਆਪਣੇ ਪੁੱਤਰ ਦੇ ਕੀਤੇ ਜਾ ਰਹੇ ਇਲਾਜ਼ ‘ਤੇ ਤਸੱਲੀ ਪ੍ਰਗਟਾਉਂਦਿਆਂ ਕਿਹਾ ਕਿ ਗੁਰਵਿੰਦਰ ਠੀਕ ਹੋ ਰਿਹਾ ਹੈ ਉਨ੍ਹਾਂ ਨੇ ਹਰ ਤਰ੍ਹਾਂ ਦੀ ਮਦਦ ਅਤੇ ਸਹਿਯੋਗ ਲਈ ਮੁੱਖ ਚੋਣ ਅਧਿਕਾਰੀ ਅਤੇ ਡਿਪਟੀ ਕਮਿਸ਼ਨਰਾਂ ਦਾ ਧੰਨਵਾਦ ਵੀ ਕੀਤਾ।

Check Also

ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …