ਅੰਮ੍ਰਿਤਸਰ, 20 ਨਵੰਬਰ (ਜਗਦੀਪ ਸਿੰਘ) – ਪੰਚਕੂਲਾ ਵਿਖੇ ਭਾਰਤ ਸਰਕਾਰ ਦੇ ਊਰਜਾ ਮੰਤਰਾਲੇ ਵੱਲੋਂ ਰਾਸ਼ਟਰੀ ਊਰਜਾ ਬਚਾਓ ਅਭਿਆਨ ਦੇ ਤਹਿਤ ਰਾਜ ਪੱਧਰ ਤੇ ਚਿੱਤਰਕਲਾ ਮੁਕਾਬਲਾ ਕਰਵਾਇਆ ਗਿਆ। ਵੱਖ ਵੱਖ ਸ਼ਹਿਰਾਂ ਤੋਂ ਕੁੱਲ ੫੦ ਕਲਾਕ੍ਰਿਤਾਂ ਦਾ ਚੁਣਾਵ ਹੋਇਆ ਜਿਨ੍ਹਾਂ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਦੇ ਦੋ ਵਿਦਿਆਰਥੀ ਪਵਨੀਤ ਕੌਰ ਅਤੇ ਅਜੈਬੀਰ ਸਿੰਘ ਵੀ ਸ਼ਾਮਲ ਸਨ। ਪਵਨੀਤ ਕੌਰ ਨੇ ਸ਼ਾਨਦਾਰ ਕਲਾਕ੍ਰਿਤ ਬਣਾ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕਰਦੇ ਹੋਏ 2500 ਰੁਪਏ ਦਾ ਇਨਾਮ ਜਿੱਤ ਕੇ ਸਕੂਲ ਦਾ ਨਾਂ ਰੋਸ਼ਨ ਕੀਤਾ। ਇਸ ਪ੍ਰਤੀਯੋਗਤਾ ਦਾ ਮੰਤਵ ਬੱਚਿਆਂ ਵਿੱਚ ਊਰਜਾ ਸ੍ਰੋਤਾਂ ਦੀ ਜਾਣਕਾਰੀ ਤੇ ਉਨ੍ਹਾਂ ਨੂੰ ਬਚਾਉਣ ਦੇ ਵੱਖੁਵੱਖ ਢੰਗਾਂ ਬਾਰੇ ਜਾਗ੍ਰਿਤ ਕਰਨਾ ਸੀ, ਜਿਸ ਤਰ੍ਹਾਂ ਐਲ.ਈ.ਡੀ. ਤੇ ਐਸ.ਆਈ. ਮੋਟਰ ਦੀ ਵਰਤੋਂ ਆਦਿ। ਸਕੂਲ ਦੇ ਮੈਂਬਰ ਇੰਚਾਰਜ ਸz. ਹਰਮਿੰਦਰ ਸਿੰਘ, ਪਿ੍ਰੰਸੀਪਲ/ਡਾਰਿੈਕਟਰ ਡਾ: ਧਰਮਵੀਰ ਸਿੰਘ ਨੇ ਜੇਤੂ ਵਿਦਿਆਰਥਣ ਨੂੰ ਵਧਾਈ ਦਿੰਦੇ ਹੋਏ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਪ੍ਰਤੀਯੋਗਤਾਵਾਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ।
Check Also
ਐਡਵੋਕੇਟ ਧਾਮੀ ਨੇ ਪਹਿਲਗਾਮ ’ਚ ਹੋਏ ਹਮਲੇ ਦੇ ਪੀੜ੍ਹਤਾਂ ਨਾਲ ਸੰਵੇਦਨਾ ਪ੍ਰਗਟਾਈ
ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …