ਅੰਮ੍ਰਿਤਸਰ, 2 ਫਰਵਰੀ (ਸੁਖਬੀਰ ਸਿੰਘ) – ਰਿਪਬਲਿਕਨ ਪਾਰਟੀ ਆਫ ਇੰਡੀਆ (ਅਠਾਵਲੇ) ਦੇ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਉਮੀਦਵਾਰ ਫੁਲਜੀਤ ਸਿੰਘ ਵਰਪਾਲ ਨੂੰ ਲੋਕਾਂ ਵਲੋਂ ਭਰਪੂਰ ਸਹਿਯੋਗ ਮਿਲ ਰਿਹਾ ਹੈ।ਉਨ੍ਹਾਂ ਨੇ ਹਲਕੇ ਵਿੱਚ 10 ਦੇ ਕਰੀਬ ਮੀਟਿੰਗਾਂ ਕੀਤੀਆਂ।ਜਿਸ ਦੌਰਾਨ ਵਰਪਾਲ ਦੇ ਸਮੱਰਥਕਾਂ ਨੇ ਕਿਹਾ ਕਿ ਉਹ ਰਵਾਇਤੀ ਪਾਰਟੀਆਂ ਤੋਂ ਅੱਕ ਚੁੱਕੇ ਹਨ ਅਤੇ ਉਨਾਂ ਨੂੰ ਵੱਡੀ ਲੀਡ ਨਾਲ ਜਿਤਾ ਕੇ ਵਿਧਾਨ ਸਭਾ ਵਿਚ ਭੇਜਣਗੇ। ਇਸ ਮੌਕੇ ਹਰਵਿੰਦਰ ਸਿੰਘ, ਦਵਿੰਦਰ ਸਿੰਘ, ਰੌਬਿਨ, ਕਸ਼ਮੀਰ ਸਿੰਘ ਤੇ ਕਾਫੀ ਗਿਣਤੀ ‘ਚ ਇਲਾਕਾ ਵਾਸੀ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …