ਪਠਾਨਕੋਟ, 2 ਫਰਵਰੀ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਦੀਆਂ ਆਮ ਚੋਣਾਂ-2022 ਨੂੰ ਮੁੱਖ ਰੱਖਦਿਆਂ ਭਾਰਤ ਚੋਣ ਕਮਿਸ਼ਨ ਵਲੋਂ ਜ਼ਿਲ੍ਹੇ ਦੇ ਤਿੰਨਾਂ ਵਿਧਾਨ
ਸਭਾ ਚੋਣ ਹਲਕਿਆਂ (001-ਸੁਜਾਨਪੁਰ, 002-ਭੋਆ (ਅ.ਜ.) ਅਤੇ 003-ਪਠਾਨਕੋਟ) ਲਈ ਵੱਖ-ਵੱਖ ਆਬਜ਼ਰਵਰ ਸਾਹਿਬਾਨ ਨਿਯੁੱਕਤ ਕੀਤੇ ਗਏ ਹਨ। ਜਿੰਨਾਂ ਨੂੰ ਕਿਸੇ ਕਿਸਮ ਦੀ ਸੂਚਨਾ ਦੇਣ ਲਈ ਉਨਾਂ ਦੇ ਮੋਬਾਇਲ ਨੰਬਰਾਂ ਅਤੇ ਈਮੇਲ ਆਈ.ਡੀ ‘ਤੇ ਸੰਪਰਕ ਕੀਤਾ ਜਾ ਸਕਦਾ ਹੈ।ਸਾਰੇ ਆਬਜ਼ਰਵਰਾਂ ਸ਼ਿਮਲਾ ਪਹਾੜੀ, ਪਠਾਨਕੋਟ ਵਿਖੇ ਸਥਿਤ ਲੋਕ ਨਿਰਮਾਣ ਵਿਭਾਗ ਦੇ ਰੈਸਟ ਹਾਊਸ ਵਿੱਚ ਠਹਿਰਾਇਆ ਗਿਆ ਹੈ ਅਤੇ ਆਮ ਜਨਤਾ ਨੂੰ ਮਿਲਣ ਦਾ ਟਾਈਮ ਸਵੇਰੇ 11:00 ਵਜੇ ਤੋਂ ਦੁਪਹਿਰ 12:00 ਵਜੇ ਤੱਕ ਹੈ।ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਪਠਾਨਕੋਟ ਸੰਯਮ ਅਗਰਵਾਲ ਆਈ.ਏ.ਐਸ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਚੋਣ ਹਲਕਾ 001-ਸੁਜਾਨਪੁਰ ਅਤੇ 002-ਭੋਆ (ਅ.ਜ.) ਲਈ ਮਿਸਟਰ ਆਂਦਰਾ ਵਾਮਸੀ ਆਈ.ਏ.ਐਸ ਕਾਡਰ ਉੱਤਰ ਪ੍ਰਦੇਸ਼ ਬੈਚ-2011 ਨੂੰ ਜਨਰਲ ਆਬਜ਼ਰਵਰ ਨਿਯੁੱਕਤ ਕੀਤਾ ਗਿਆ ਹੈ, ਜਿਨ੍ਹਾਂ ਦਾ ਮੋਬਾਇਲ ਨੰ. 80545-69982 ਅਤੇ ਈਮੇਲ ਆਈ.ਡੀ genobs.sjp.bhoa2022@gmail.com ਅਤੇ ਵਿਧਾਨ ਸਭਾ ਚੋਣ ਹਲਕਾ 003-ਪਠਾਨਕੋਟ ਲਈ ਮਿਸਟਰ ਪਰਾਵਿਨ ਚਿੰਧੂ ਦਾਰਦੇ ਆਈ.ਏ.ਐਸ ਕਾਡਰ ਮਹਾਂਰਾਸ਼ਟਰ ਬੈਚ-1998 ਨੂੰ ਜਨਰਲ ਆਬਜ਼ਰਵਰ ਨਿਯੁੱਕਤ ਕੀਤਾ ਗਿਆ ਹੈ, ਜਿਨ੍ਹਾਂ ਦਾ ਮੋਬਾਇਲ ਨੰ. 78379-44569 ਅਤੇ ਈਮੇਲ ਆਈ.ਡੀ
genobs.ptk2022@gmail.com ਹੈ।ਇਸੇ ਤਰ੍ਹਾਂ ਜ਼ਿਲ੍ਹੇ ਦੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ (001-ਸੁਜਾਨਪੁਰ, 002-ਭੋਆ (ਅ.ਜ.) ਅਤੇ 003-ਪਠਾਨਕੋਟ) ਲਈ ਅਮਿਤ ਕੁਮਾਰ ਸੋਨੀ ਆਈ.ਆਰ.ਐਸ ਬੈਚ-2011 ਨੂੰ ਖਰਚਾ ਆਬਜ਼ਰਵਰ ਨਿਯੁੱਕਤ ਕੀਤਾ ਗਿਆ ਹੈ, ਜਿਨ੍ਹਾਂ ਦਾ ਮੋਬਾਇਲ ਨੰ. 80542-44569 ਅਤੇ ਈਮੇਲ ਆਈ.ਡੀ expobs.ptk2022@gmail.com ਹੈ ਅਤੇ ਅਨਿਲ ਕਿਸ਼ੋਰ ਯਾਦਵ ਆਈ.ਪੀ.ਐਸ ਬੈਚ-1996 ਕਾਡਰ ਬਿਹਾਰ ਨੂੰ ਪੁਲਿਸ ਆਬਜ਼ਰਵਰ ਨਿਯੁੱਕਤ ਕੀਤਾ ਗਿਆ ਹੈ, ਜਿਨ੍ਹਾਂ ਦਾ ਮੋਬਾਇਲ ਨੰ. 89869-12805 ਹੈ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media