ਅੰਮ੍ਰਿਤਸਰ, 2 ਫਰਵਰੀ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਚੋਣ ਡਿਊਟੀ `ਤੇ ਜਾਣ ਵਾਲੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਮੈ`ਬਰਾਂ
ਲਈ ਜਿਲ੍ਹਾ ਸਿਹਤ ਵਿਭਾਗ ਦੇ ਸਹਿਯੋਗ ਨਾਲ ਵੈਕਸੀਨੇਸ਼ਨ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਸਿਵਲ ਸਰਜਨ ਡਾ. ਚਰਨਜੀਤ ਸਿੰਘ, ਏ.ਐਮ.ਓ ਡਾ. ਪ੍ਰਵੀਨ ਕੁਮਾਰ ਭਾਟੀਆ, ਮੈਡੀਕਲ ਅਫਸਰ ਅਤੇ ਉਹਨਾਂ ਦੀ ਟੀਮ ਮਿਸ ਨਵਦੀਪ ਕੌਰ ਅਤੇ ਮਿਸ ਰਵੀਨਾ ਵਲੋਂ 100 ਮੈਂਬਰਾਂ ਨੂੰ ਬੂਸਟਰ ਡੋਜ਼ ਲਗਾਈ ਗਈ।ਕਾਲਜ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਕੈਂਪ ਲਈ ਸਿਵਲ ਸਰਜਨ ਅੰਮ੍ਰਿਤਸਰ ਅਤੇ ਡਿਸਟ੍ਰਿਕਟ ਹੈਲਥ ਵਰਕਰਾਂ ਦਾ ਧੰਨਵਾਦ ਕੀਤਾ।
ਪ੍ਰੋ. ਕਿਰਨ ਗੁਪਤਾ, ਡਾ. ਸ਼ੈਲੀ ਜੱਗੀ, ਪ੍ਰੋ. ਅਨੁਰਾਗ ਗੁਪਤਾ, ਪ੍ਰੋ. ਚੀਨਾ ਅਤੇ ਰਤਨਜੀਤ ਸਿੰਘ ਵੀ ਕੈਂਪ ਦੌਰਾਨ ਮੌਜੂਦ ਰਹੇ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media