Tuesday, September 29, 2026

ਆਪ `ਚ ਸ਼ਾਮਲ ਹੋਏ ਲੋਕ ਇਨਸਾਫ਼ ਪਾਰਟੀ ਦੇ ਸਰਗਰਮ ਆਗੂ ਮਨਜੀਤ ਫ਼ੌਜੀ

ਅੰਮ੍ਰਿਤਸਰ, 3 ਫਰਵਰੀ (ਸੁਖਬੀਰ ਸਿੰਘ) – ਲੋਕ ਇਨਸਾਫ਼ ਪਾਰਟੀ ਦੇ ਸੂਬਾ ਪੱਧਰ ਦੇ ਸਰਗਰਮ ਆਗੂ ਰਹੇ ਮਨਜੀਤ ਸਿੰਘ ਸੁਲਤਾਨਵਿੰਡ (ਫੌਜੀ) ਆਮ ਆਦਮੀ ਪਾਰਟੀ ਦੇ ਹਲਕਾ ਦੱਖਣੀ ਤੋਂ ਉਮੀਦਵਾਰ ਡਾ. ਇੰਦਰਬੀਰ ਸਿੰਘ ਨਿੱਜ਼ਰ ਦੀ ਅਗਵਾਈ ਅਤੇ ਆਪ ਆਗੂ ਜਸਪ੍ਰੀਤ ਸਿੰਘ ਦੀ ਪ੍ਰੇਰਨਾ ਸਦਕਾ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।ਮਨੀਸ਼ ਸਿਸੋਦੀਆ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਜਿਥੇ ਅਕਾਲੀ ਕਾਂਗਰਸੀ ਇੱਕ ਦੂਜੇ ਉਪਰ ਦੂਸ਼ਣਬਾਜ਼ੀ ਦੀ ਸਿਆਸਤ ਕਰ ਰਹੇ ਹਨ, ਉਥੇ ਹੀ ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਲੋਕਾਂ ਤੱਕ ਪਹੁੰਚ ਕਰ ਰਹੇ ਹਨ।
                  ਇਸ ਮੌਕੇ ਫੌਜੀ ਸਤਨਾਮ ਸਿੰਘ ਮਾਹਲ, ਸੁਖਦੇਵ ਸਿੰਘ ਮਾਹਲ, ਚੰਨਣ ਸਿੰਘ ਫੌਜੀ, ਸਵਰਨ ਸਿੰਘ ਮਾਹਲ, ਆਤਮਾਜੀਤ ਸਿੰਘ, ਰਿਟਾਇਰਡ ਏ.ਐਸ.ਆਈ ਸਿਮਰਨਜੀਤ ਸਿੰਘ, ਸੁਖਵਿੰਦਰ ਸਿੰਘ ਮਾਹਲ, ਰਾਜਵਿੰਦਰ ਸਿੰਘ ਰਾਜੂ, ਰਣਜੀਤ ਸਿੰਘ ਮਾਹਲ ਤੇ ਮਾਸਟਰ ਤੇਜਪਾਲ ਸਿੰਘ ਆਦਿ ਹਾਜ਼ਰ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …