Wednesday, August 26, 2026

ਸੁਰੱਖਿਆ ਦੇ ਮੱਦੇਨਜ਼ਰ ਪ੍ਰਾਈਵੇਟ ਡਰੋਨ/ਕਵਾਡਕਾਪਟਰ ਦੇ ਉਡਾਣ ਭਰਨ ‘ਤੇ ਲਗਾਈ ਪਾਬੰਦੀ

ਅੰਮ੍ਰਿਤਸਰ, 3 ਫਰਵਰੀ (ਸੁਖਬੀਰ ਸਿੰਘ) – ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਆਈ.ਏ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144-ਸੀ.ਆਰ.ਪੀ.ਸੀ ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜਿਲ੍ਹਾ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਅਧੀਨ ਆਉਂਦੇ ਅੰਤਰਰਾਸ਼ਟਰੀ ਬਾਰਡਰ ਦੇ 25 ਕਿਲੋਮੀਟਰ ਦੇ ਘੇਰੇ ਤੋਂ ਇਲਾਵਾ ਮਿਲਟਰੀ/ਏਅਰ ਫੋਰਸ ਸਟੇਸ਼ਨ/ਬੀ.ਐਸ.ਐਫ ਜਾਂ ਹੋਰ ਸੁਰੱਖਿਆ ਏਜੰਸੀਆਂ ਦੇ 3 ਕਿਲੋਮੀਟਰ ਦੇ ਘੇਰੇ ਅੰਦਰ ਆਮ ਲੋਕਾਂ ਵਲੋਂ ਪ੍ਰਾਈਵੇਟ ਡਰੋਨ/ਕਵਾਡਕਾਪਟਰ ਦੇ ਉਡਾਣ ਭਰਨ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
                    ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਵੱਖ-ਵੱਖ ਇਨਟੈਲੀਜੈਂਸ ਇਨਪੁਟਸ ਮੁਤਾਬਿਕ ਸਰਹੱਦ ਪਾਰ ਤੋਂ ਡਰੋਨ ਰਾਹੀਂ ਅਸਲਾ ਵਗੈਰਾ ਦੀ ਖੇਪ ਭਾਰਤ ਵਿੱਚ ਭੇਜਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ।ਇਸ ਤੋਂ ਇਲਾਵਾ ਉਨਾਂ ਨੇ ਇਹ ਵੀ ਲਿਖਿਆ ਹੈ ਕਿ ਪ੍ਰਾਪਤ ਤਾਜ਼ਾ ਇਨਟੈਲੀਜੈਂਸ ਇੰਨਪੁਟਸ ਮੁਤਾਬਿਕ ਡਰੋਨ ਹਮਲੇ ਰਾਹੀਂ ਕਿਸੇ ਘਟਨਾ ਨੂੰ ਅੰਜ਼ਾਮ ਦਿੱਤਾ ਜਾ ਸਕਦਾ ਹੈ।ਜਿਸ ਕਰਕੇ ਇਹ ਪਾਬੰਦੀ 12 ਅਪ੍ਰੈਲ 2022 ਤੱਕ ਲਗਾਈ ਜਾਂਦੀ ਹੈ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …