ਸੰਗਰੂਰ, 3 ਫਰਵਰੀ (ਜਗਸੀਰ ਲੌਂਗੋਵਾਲ) – ਪੰਜਾਬ ਵਿਧਾਨ ਸਭਾ ਚੋਣਾਂ ਦੋਰਾਨ ਹਲਕਾ ਲਹਿਰਾਗਾਗਾ ਕਾਫੀ ਚਰਚਾ ਵਿਚ ਹੈ।ਇਸ ਹਲਕੇ ਤੋਂ ਆਮ ਆਦਮੀ ਪਾਰਟੀ ਵਲੋਂ ਐਡਵੋਕੇਟ ਬਰਿੰਦਰ ਗੋਇਲ, ਰਜਿੰਦਰ ਕੌਰ ਭੱਠਲ ਕਾਂਗਰਸ, ਭਾਈ ਗੋਬਿੰਦ ਸਿੰਘ ਲੌਂਗੋਵਾਲ ਅਕਾਲੀ ਦਲ, ਪ੍ਰਮਿੰਦਰ ਸਿੰਘ ਢੀਂਡਸਾ ਸੰਯੁਕਤ ਅਕਾਲੀ ਦਲ, ਭਾਜਪਾ ਵਿਚਕਾਰ ਸਖਤ ਮੁਕਾਬਲਾ ਹੋਣਾ ਹੈ।ਅੱਜ ਲੋਕ ਕਲਾ ਮੰਚ ਵੈਲਫੇਅਰ ਕਮੇਟੀ ਲਹਿਰਾਗਾਗਾ ਦੇ ਸਮੁੱਚੇ ਕਲਾਕਾਰ ਭਾਈਚਾਰੇ ਵਲੋਂ ਹਲਕਾ ਲਹਿਰਾਗਾਗਾ ਤੋਂ ਆਪ ਪਾਰਟੀ ਦੇ ਉਮੀਦਵਾਰ ਐਡਵੋਕੇਟ ਬਰਿੰਦਰ ਗੋਇਲ ਨੂੰ ਸਮਰਥਨ ਦਿੰਦੇ ਹੋਏ ਸ਼ਹਿਰ ਦੇ ਵੱਖ ਵੱਖ ਵਾਰਡਾਂ ਵਿੱਚ ਜਾ ਕੇ ਵੋਟਾਂ ਪਾਉਣ ਲਈ ਜਨਤਾ ਨੂੰ ਅਪੀਲ ਕੀਤੀ।ਮੰਚ ਦੇ ਪ੍ਰਧਾਨ ਅਸ਼ੋਕ ਮਸਤੀ ਨੇ ਦੱਸਿਆ ਕਿ ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਦੇ ਕੌਮੀ ਪ੍ਰਧਾਨ ਗਾਇਕ ਹਾਕਮ ਬਖਤੜੀਵਾਲਾ ਦੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਵੱਖ-ਵੱਖ ਹਲਕਿਆਂ ਤੋਂ ਇਮਾਨਦਾਰ ਅਤੇ ਸਮਾਜ ਸੇਵੀ ਉਮੀਦਵਾਰਾਂ ਨੂੰ ਜਿਤਾਉਣ ਲਈ ਹਰੇਕ ਤਰ੍ਹਾਂ ਦੀ ਮਦਦ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਇਸੇ ਤਹਿਤ ਅੱਜ ਆਮ ਆਦਮੀ ਪਾਰਟੀ ਦੇ ਉਮੀਦਵਾਰ ਐਡਵੋਕੇਟ ਬਰਿੰਦਰ ਗੋਇਲ ਦੀ ਚੋਣ ਮੁਹਿੰਮ ਨੂੰ ਭਖਾਉਣ ਲਈ ਗਾਇਕ ਨਿਰਮਲ ਮਾਹਲਾ ਸੰਗਰੂਰ, ਸਿੱਧੂ ਹਸਨਪੁਰੀ, ਮੰਗਲ ਮੰਗੀ ਯਮਲਾ, ਅੰਗਰੇਜ ਮੱਲ੍ਹੀ ਰੱਤਾਖੇੜਾ, ਰਣਜੀਤ ਸਿੱਧੂ ਸੁਨਾਮ, ਗੀਤਕਾਰ ਗਿੱਲ ਅਕੋਈ ਵਾਲਾ, ਸੰਗੀਤਕਾਰ ਹਰਦੀਪ ਚੋਟੀਆਂ, ਨਰਿੰਦਰ ਨਿੰਦੀ ਕੜਬਲ, ਲਾਡੀ ਬਾਵਾ, ਮਸ਼ਤਾਕ ਲਸਾੜਾ, ਕਾਲਾ ਅਲੀਸ਼ੇਰ, ਰਮੇਸ਼ਪਾਲ, ਮੰਚ ਸੰਚਾਲਕ ਗੁਰਮੀਤ ਲਹਿਰਾਂ, ਜੋਗੀ ਦੁੱਬਈ, ਫਿਲਮੀ ਅਦਾਕਾਰ ਟੀਟਾ ਵੈਲੀ ਸੰਗਰੂਰ, ਸੁਲੇਖ ਦਰਦੀ ਲੋਂਗੋਵਾਲੀਆ, ਗੁਰਜੀਤ ਕਾਕਾ ਸੰਗਰੂਰ ਅਤੇ ਹੋਰ ਵੀ ਬਹੁਤ ਸਾਰੇ ਨਾਮਵਰ ਕਲਾਕਾਰਾਂ ਨੇ ਐਡਵੋਕੇਟ ਬਰਿੰਦਰ ਗੋਇਲ ਲਈ ਵੋਟਾਂ ਮੰਗੀਆ।ਮੰਚ ਸੰਚਾਲਕ ਅਤੇ ਗਾਇਕ ਕੁਲਵੰਤ ਉਪਲੀ ਨੇ ਦੱਸਿਆ ਕਿ ਐਡਵੋਕੇਟ ਬਰਿੰਦਰ ਗੋਇਲ ਦੀ ਚੋਣ ਮੁਹਿੰਮ ‘ਚ ਆਪਣਾ ਬਣਦਾ ਯੋਗਦਾਨ ਪਾਉਣ ਲਈ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਗਈ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …