Thursday, July 23, 2026

ਬਲਵਿੰਦਰ ਕੌਰ ਐਮ.ਸੀ ਨੂੰ ਸਦਮਾ, ਜਵਾਨ ਪੁੱਤਰੀ ਦੀ ਸੜਕ ਹਾਦਸੇ ‘ਚ ਮੌਤ

ਸਮਰਾਲਾ, 3 ਫਰਵਰੀ (ਇੰਦਰਜੀਤ ਸਿੰਘ ਕੰਗ) – ਨਗਰ ਕੌਂਸਲ ਸਮਰਾਲਾ ਦੇ ਵਾਰਡ ਨੰਬਰ 9 ਨਿਊ ਮਾਡਲ ਟਾਊਨ ਦੀ ਕੌਂਸਲਰ ਬਲਵਿੰਦਰ ਕੌਰ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੀ ਜਵਾਨ ਪੁੱਤਰੀ ਸਿਮਰਨਪ੍ਰੀਤ ਕੌਰ (20) ਦੀ ਮੌਤ ਹੋ ਗਈ।ਦੱਸਣਯੋਗ ਹੈ ਕਿ ਬੀਤੇ ਦਿਨੀਂ ਇੱਕ ਸੜਕ ਹਾਦਸੇ ਵਿੱਚ ਗੰਭੀਰ ਜਖਮੀ ਹੋਈ ਸਿਮਰਨਪ੍ਰੀਤ ਕੌਰ ਇਲਾਜ਼ ਲਈ ਪੀ.ਜੀ.ਆਈ ਚੰਡੀਗੜ੍ਹ ਦਾਖਲ ਸੀ।ਜਿਥੇ ਉਹ ਜਖਮਾਂ ਦੀ ਤਾਬ ਨਾ ਝੱਲਦੀ ਹੋਈ ਦਮ ਤੋੜ ਗਈ। ਉਸ ਦਾ ਅੰਤਿਮ ਸਸਕਾਰ ਖੰਨਾ ਰੋਡ ਸਥਿਤ ਸਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ।
              ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਵਾਲਿਆਂ ਵਿੱਚ ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ, ਕਰਨਬੀਰ ਸਿੰਘ ਢਿੱਲੋਂ ਪ੍ਰਧਾਨ ਨਗਰ ਕੌਂਸਲ ਸਮਰਾਲਾ, ਜਗਜੀਵਨ ਸਿੰਘ ਖੀਰਨੀਆਂ ਸਾਬਕਾ ਹਲਕਾ ਵਿਧਾਇਕ, ਲਾਲਾ ਮੰਗਤ ਰਾਏ ਸਾਬਕਾ ਪ੍ਰਧਾਨ ਨਗਰ ਕੌਂਸਲ, ਲਬੀ ਢਿੱਲੋਂ, ਸਨੀ ਦੂਆ ਕੌਂਸਲਰ, ਮੈਡਮ ਸੁਰਿੰਦਰ ਕੌਰ ਕੌਫੀ ਕੌਂਸਲਰ, ਕਾਂਗਰਸੀ ਉਮੀਦਵਾਰ ਰੁਪਿੰਦਰ ਸਿੰਘ ਰਾਜਾ ਗਿੱਲ, ਸ਼੍ਰੋਮਣੀ ਅਕਾਲੀ ਦਲ ਦੇ ਪਰਮਜੀਤ ਸਿੰਘ ਢਿੱਲੋਂ, ਜਗਤਾਰ ਸਿੰਘ ਦਿਆਲਪੁਰਾ ਆਮ ਆਦਮੀ ਪਾਰਟੀ, ਬਲਵਿੰਦਰ ਸਿੰਘ ਬੰਬ ਐਸ.ਸੀ ਡਿਪਾਰਟਮੈਂਟ ਪੁਲਿਸ ਜ਼ਿਲ੍ਹਾ ਖੰਨਾ, ਮਲਕੀਤ ਕੌਰ ਢਿੱਲੋਂ, ਹਰਦੀਪ ਸਿੰਘ ਢਿੱਲੋਂ, ਰਜਨੀ ਕੌਰ ਕੌਂਸਲਰ ਆਦਿ ਤੋਂ ਇਲਾਵਾ ਸਮੂਹ ਕੌਂਸਲਰ ਅਤੇ ਸਮੂਹ ਪੱਤਰਕਾਰ ਭਾਈਚਾਰਾ ਸ਼ਾਮਲ ਸਨ।ਪਰਿਵਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਸਿਮਰਨਪ੍ਰੀਤ ਕੌਰ ਨਮਿਤ ਅੰਤਿਮ ਅਰਦਾਸ 9 ਫਰਵਰੀ ਦਿਨ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਵਿਸ਼ਵਕਰਮਾ ਸਾਹਿਬ ਖੰਨਾ ਰੋਡ ਵਿਖੇ ਦੁਪਹਿਰ 12.00 ਵਜੇ ਤੋਂ 1.00 ਵਜੇ ਤੱਕ ਹੋਵੇਗੀ।

Check Also

ਵਿਧਾਇਕ ਡਾ. ਗੁਪਤਾ ਨੇ ‘ਲੋਕ ਮਿਲਨੀ’ ਪ੍ਰੋਗਰਾਮ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ

50 ਤੋਂ ਵੱਧ ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅੰਮ੍ਰਿਤਸਰ, …