Tuesday, March 17, 2026

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ‘ਚ ਵਿਚਾਰੇ ਮਸਲੇ

ਬੇਮੌਸਮੀ ਬਾਰਿਸ਼ ਨਾਲ ਕਿਸਾਨਾਂ ਦੇ ਹੋਏ ਨੁਕਸਾਨ ਦਾ ਦਿੱਤਾ ਜਾਵੇ ਮੁਆਵਜ਼ਾ – ਗਿਆਸਪੁਰਾ, ਬਾਲਿਓਂ

ਸਮਰਾਲਾ, 3 ਫਰਵਰੀ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਗੁਰਦੁਆਰਾ ਚਰਨ ਕੰਵਲ ਸਾਹਿਬ ਮਾਛੀਵਾੜਾ ਵਿਖੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ ਅਤੇ ਬਲਾਕ ਮਾਛੀਵਾੜਾ ਦੇ ਪ੍ਰਧਾਨ ਮੋਹਣ ਸਿੰਘ ਬਾਲਿਓਂ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਅਤੇ ਬੱਚਿਆਂ ਦੀ ਪੜ੍ਹਾਈ ਦੇ ਹੋ ਰਹੇ ਨੁਕਸਾਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।ਜਿਸ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਪਿੱਛਲੇ ਕਈ ਦਿਨਾਂ ਤੋਂ ਪੈ ਰਹੀ ਬੇਮੌਸਮੀ ਬਾਰਸ਼ ਕਾਰਨ ਸਬਜ਼ੀਆਂ ਅਤੇ ਖਾਸ ਕਰਕੇ ਆਲੂਆਂ ਦੀ ਫਸਲ ਦਾ ਭਾਰੀ ਨੁਕਸਾਨ ਹੋਇਆ ਹੈ।ਯੂਨੀਅਨ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾ ਕੇ ਬਣਦਾ ਮੁਆਵਜ਼ਾ ਦਿੱਤਾ ਜਾਵੇ।ਦੂਸਰੇ ਮਤੇ ਵਿੱਚ ਲੁਧਿਆਣਾ ਜ਼ਿਲ੍ਹੇ ਵਿੱਚ ਕਣਕ ਵਿੱਚ ਪਾਉਣ ਲਈ ਡਾਈ ਅਤੇ ਯੂਰੀਆ ਖਾਦ ਦੀ ਬਹੁਤ ਘਾਟ ਹੈ, ਜਿਸ ਕਾਰਨ ਕਣਕ ਦੀ ਫਸਲ ਦਾ ਕਾਫੀ ਨੁਕਸਾਨ ਹੋ ਰਿਹਾ ਹੈ, ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਖਾਦ ਦੀ ਘਾਟ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ।ਤੀਸਰੇ ਮਤੇ ਵਿੱਚ ਕੋਰੋਨਾ ਦੀ ਆੜ ਵਿੱਚ ਪੰਜਾਬ ਸਰਕਾਰ ਦੁਆਰਾ ਸਾਰੇ ਸਕੂਲ ਬੰਦ ਕੀਤੇ ਹੋਏ ਹਨ, ਜਿਸ ਕਾਰਨ ਬੱਚਿਆਂ ਦੀ ਪੜ੍ਹਾਈ ਦਾ ਬਹੁਤ ਨੁਕਸਾਨ ਹੋ ਰਿਹਾ ਹੈ।ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਸਾਰੀਆਂ ਜਮਾਤਾਂ ਦੇ ਸਕੂਲ ਖੋਹਲੇ ਜਾਣ ਤਾਂ ਜੋ ਮਾਰਚ ਮਹੀਨੇ ਆ ਰਹੀਆਂ ਪ੍ਰੀਖਿਆਵਾਂ ਲਈ ਬੱਚੇ ਪੜ੍ਹਾਈ ਕਰ ਸਕਣ।
                  ਅੱਜ ਦੀ ਮੀਟਿੰਗ ਵਿੱਚ ਹਰਪ੍ਰੀਤ ਸਿੰਘ ਗੜ੍ਹੀ ਤਰਖਾਣਾਂ ਜਿਲ੍ਹਾ ਮੀਤ ਪ੍ਰਧਾਨ, ਮਨਪ੍ਰੀਤ ਸਿੰਘ ਘੁਲਾਲ ਜ਼ਿਲ੍ਹਾ ਜਨਰਲ ਸਕੱਤਰ, ਗੁਰਜੀਤ ਸਿੰਘ ਗੜ੍ਹੀ ਬਲਾਕ ਸੀਨੀ: ਮੀਤ ਪ੍ਰਧਾਨ, ਕੁਲਦੀਪ ਸਿੰਘ ਗੜ੍ਹੀ ਬਲਾਕ ਮੀਤ ਪ੍ਰਧਾਨ, ਹਰਜਿੰਦਰ ਸਿੰਘ ਹਰਿਓਂ ਖੁਰਦ ਬਲਾਕ ਜਨ: ਸਕੱਤਰ, ਸੋਹਣ ਸਿੰਘ ਮਾਜਰੀ, ਸੁਖਮਨਪ੍ਰੀਤ ਸਿੰਘ ਸਹਿਜੋ ਮਾਜ਼ਰਾ, ਲਵਪ੍ਰੀਤ ਸਿੰਘ ਬਾਲਿਓਂ, ਹਰਪ੍ਰੀਤ ਸਿੰਘ ਹਰਿਓਂ ਖੁਰਦ, ਅਨੂਪ ਸਿੰਘ ਹਰਿਓਂ ਖੁਰਦ, ਸੰਤੋਖ ਸਿੰਘ ਗੜ੍ਹੀ, ਰਾਜਿੰਦਰ ਸਿੰਘ ਗੜ੍ਹੀ, ਸੁਖਵੀਰ ਸਿੰਘ ਗੜ੍ਹੀ, ਰੋਜ਼ੀ ਉਟਾਲਾਂ ਬਲਾਕ ਪ੍ਰਧਾਨ, ਮਨਪ੍ਰੀਤ ਸਿੰਘ ਰੋਹਲੇ, ਜਤਿੰਦਰ ਸਿੰਘ ਗੜ੍ਹੀ ਆਦਿ ਹਾਜ਼ਰ ਸਨ।

Check Also

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …