ਸੰਗਰੂਰ, 3 ਫਰਵਰੀ (ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਨਗਰ ਕੌਂਸਲ ਲੌਂਗੋਵਾਲ ਦੇ ਪੱਖਪਾਤੀ ਰਵੱਈਏ ਖ਼ਿਲਾਫ਼ ਕਮੇਟੀ
ਦਫ਼ਤਰ ਦੇ ਅੱਗੇ ਰੋਸ ਧਰਨਾ ਦਿੱਤਾ ਗਿਆ।ਜਿਸ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਸੰਤ ਰਾਮ ਛਾਜ਼ਲੀ ਅਤੇ ਮੀਤ ਪ੍ਰਧਾਨ ਗੁਰਮੇਲ ਸਿੰਘ ਲੌਂਗੋਵਾਲ ਨੇ ਕਿਹਾ ਕਿ ਸੁਨਾਮੀ ਪੱਤੀ ਸਥਿਤ ਵਾਰਡ ਨੰਬਰ 4 ਦੀ ਇੱਕ ਗਲੀ ਜੋ ਕਿ ਗੋਗੀ ਸਿੰਘ ਦੇ ਘਰ ਤੋਂ ਲੈ ਕੇ ਹਰਜੀਤ ਸ਼ਰਮਾ ਦੇ ਘਰ ਤੱਕ ਜਾਂਦੀ ਹੈ, ਜਾਣ ਬੁੱਝ ਕੇ ਕੱਚੀ ਛੱਡ ਦਿੱਤੀ ਗਈ ਹੈ।ਇਹ ਮਸਲਾ ਵਾਰ ਵਾਰ ਕੌਂਸਲ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣ ਦੇ ਬਾਵਜ਼ੂਦ ਹੱਲ ਨਹੀਂ ਕੀਤਾ ਗਿਆ।ਜਿਸ ਕਾਰਨ ਮਜ਼ਬੂਰਨ ਇਹ ਧਰਨਾ ਲਾਉਣਾ ਪਿਆ ਹੈ।
ਕਾਰਜ਼ ਸਾਧਕ ਅਫ਼ਸਰ ਮਨਿੰਦਰਪਾਲ ਸਿੰਘ ਨੇ ਧਰਨਾ ਸਥਾਨ ’ਤੇ ਪੁੱਜ ਕੇ ਕਿਹਾ ਕਿ ਚੋਣਾਂ ਚੱਲ ਰਹੀਆਂ ਹਨ।ਇਸ ਲਈ 20 ਮਾਰਚ ਤੋਂ ਬਾਅਦ ਇਹ ਮਸਲਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।ਉਨਾਂ ਦੇ ਭਰੋਸੇ ਤੋਂ ਬਾਅਦ ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ 20 ਮਾਰਚ ਤੋਂ ਬਾਅਦ ਮਸਲਾ ਹੱਲ ਨਾ ਹੋਇਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
ਇਸ ਮੌਕੇ ਭੋਲਾ ਸਿੰਘ, ਮਹਿੰਦਰ ਸਿੰਘ ਹਰਦੇਵ ਸਿੰਘ, ਗੁਰਕੀਰਤ ਸਿੰਘ, ਪ੍ਰਗਟ ਸਿੰਘ, ਗਮਦੂਰ ਸਿੰਘ, ਹਰਪਾਲ ਸਿੰਘ, ਸੁਖਜਿੰਦਰ ਸਿੰਘ, ਦਲੇਰ ਸਿੰਘ, ਪਾਲਾ ਸਿੰਘ, ਰਣਜੀਤ ਸਿੰਘ, ਅਮਰਜੀਤ ਸਿੰਘ, ਪਰਮਜੀਤ ਸਿੰਘ, ਜਰਨੈਲ ਸਿੰਘ, ਹਾਕਮ ਸਿੰਘ ਅਤੇ ਧਰਮ ਸਿੰਘ ਆਦਿ ਹਾਜ਼ਰ ਸਨ।
Check Also
ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਲ ਸਿੰਘ ਸੰਗਤਪੁਰਾ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ
ਅੰਮ੍ਰਿਤਸਰ, 23 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਮੇਲ ਸਿੰਘ ਸੰਗਤਪੁਰਾ …
Punjab Post Daily Online Newspaper & Print Media