Friday, September 25, 2026

ਨੁੱਕੜ ਨਾਟਕ ਰਾਹੀਂ ਲੋਕਾਂ ਨੂੰ ਕੀਤੀ ਵੋਟ ਪਾਉਣ ਦੀ ਅਪੀਲ

ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵਲੋਂ ਵਿੱਢੀ ਗਈ ਵੋਟਰ ਜਾਗਰੂਕਤਾ ਮੁਹਿੰਮ
ਅੰਮ੍ਰਿਤਸਰ, 4 ਫਰਵਰੀ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਚੋਣਾਂ ਦੇ ਚਲੱਦਿਆਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਵਲੋਂ ਇਕ ਨੁੱਕੜ ਨਾਟਕ ਖੇਡਿਆ ਗਿਆ।ਜਿਸ ਰਾਹੀਂ ਲੋਕਾਂ ਨੂੰ ਵੋਟਿੰਗ ਦੇ ਜ਼ਮਹੂਰੀ ਹੱਕ ਬਾਰੇ ਜਾਗਰੂਕ ਕੀਤਾ ਗਿਆ।
ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਪਬਲੀਸਿਟੀ ਅਫਸਰ ਗੁਰਮੀਤ ਸਿੰਘ ਆਈ.ਆਈ.ਐਸ ਨੇ ਕਿਹਾ ਕਿ ਲੋਕਤੰਤਰ ਦੀਆਂ ਜੜ੍ਹਾਂ ਮਜ਼ਬੂਤ ਕਰਨ ਲਈ ਹਰ ਇੱਕ ਨੌਜਵਾਨ ਨੂੰ 18 ਸਾਲ ਉਮਰ ਦਾ ਹੋਣ `ਤੇ ਆਪਣੀ ਵੋਟ ਬਣਾਉਣ ਅਤੇ ਵੋਟ ਦੀ ਸਹੀ ਵਰਤੋਂ ਕਰਨ ਸਬੰਧੀ ਜਾਗਰੂਕ ਕਰਨਾ ਬੇਹੱਦ ਜ਼ਰੂਰੀ ਹੈ।ਉਨ੍ਹਾਂ ਨੇ ਵੋਟਰਾਂ ਨੂੰ ਜ਼ਮਹੂਰੀ ਪ੍ਰੰਪਰਾਵਾਂ ਨੂੰ ਬਣਾਈ ਰੱਖਣ, ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣ ਦੀ ਮਰਿਆਦਾ ਬਰਕਰਾਰ ਰੱਖਦੇ ਹੋਏ, ਬਿਨਾਂ ਕਿਸੇ ਡਰ, ਭੈਅ ਤੇ ਲਾਲਚ ਤੋਂ ਆਪਣੀ ਵੋਟ ਦਾ ਇਸਤੇਮਾਲ ਕਰਨ ਸਬੰਧੀ ਵੀ ਅਪੀਲ ਕੀਤੀ।
                   ਪਿੰਡ ਰਾਮਪੁਰਾ ਦੇ ਸਰਪੰਚ ਸੰਦੀਪ ਲਾਡੀ ਨੇ ਕਿਹਾ ਕਿ ਚੋਣਾਂ ਦੌਰਾਨ ਵੋਟ ਪਾਉਣਾ ਹਰ ਨਾਗਰਿਕ ਦਾ ਅਧਿਕਾਰ ਹੈ।ਇਸ ਲਈ ਹਰ ਵਿਅਕਤੀ ਨੂੰ ਵੱਧ ਚੜ੍ਹ ਕੇ ਵੋਟਾਂ ਵਿੱਚ ਹਿੱਸਾ ਲੈਣਾ ਚਾਹੀਦਾ ਹੈ।ਉਨਾਂ ਕਿਹਾ ਕਿ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਵਲੋਂ ਸ਼ਹਿਰ ਵਿੱਚ ਚਲਾਈ ਗਈ ਮੋਬਾਈਲ ਵੈਨ ਅੰਮ੍ਰਿਤਸਰ ਵਿੱਚ ਜਾਗਰੂਕਤਾ ਅਭਿਆਨ ਤੋਂ ਬਾਅਦ ਸ਼ੁਕਰਵਾਰ ਨੂੰ ਤਰਨਤਾਰਨ ਪੁੱਜੇਗੀ, ਜਿੱਥੇ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …