Wednesday, April 15, 2026

ਜਿਲ੍ਹਾ ਕੋਰਟ ਕੰਪਲੈਕਸ ’ਚ 12 ਮਾਰਚ 2022 ਨੂੰ ਲਗਾਈ ਜਾਵੇਗੀ ਨੈਸ਼ਨਲ ਲੋਕ ਅਦਾਲਤ

ਪਠਾਨਕੋਟ, 4 ਫਰਵਰੀ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 12 ਮਾਰਚ 2022 ਨੂੰ ਦੇਸ਼ ਭਰ ਵਿੱਚ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।ਜਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਸ੍ਰੀ ਮਹੁੰਮਦ ਗੁਲਜ਼ਾਰ ਨੇ ਦੱਸਿਆ ਕਿ ਇਸ ਅਧੀਨ 12 ਮਾਰਚ 2022 ਨੂੰ ਜਿਲ੍ਹਾ ਕੋਰਟ ਕੰਪਲੈਕਸ ਪਠਾਨਕੋਟ ਦੀ ਸਾਰੀਆਂ ਅਦਾਲਤਾਂ ਵਿੱਚ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ।
                     ਮਾਨਯੋਗ ਜਿਲ੍ਹਾ ਅਤੇ ਸੈਸਨ ਜੱਜ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਦਾ ਮੁੱਖ ਮਨੋਰਥ/ ਰਾਜ਼ੀਨਾਮੇਂ ਰਾਹੀਂ ਅਦਾਲਤੀ ਕੇਸਾਂ ਦਾ ਨਿਪਟਾਰਾ ਕਰਵਾਉਣਾ ਹੈ ਤਾਂ ਜੋ ਦੋਨੋ ਧਿਰਾਂ ਦਾ ਪੈਸਾ ਅਤੇ ਸਮਾਂ ਬਚ ਸਕੇ । ਉਨ੍ਹਾਂ ਦੱਸਿਆ ਕਿ ਗੰਭੀਰ ਕਿਸਮ ਦੇ ਫੋਜ਼ਦਾਰੀ ਕੇਸਾਂ ਨੂੰ ਛੱਡ ਕੇ ਹਰ ਤਰਾਂ ਦੇ ਕੇਸ ਲੋਕ ਅਦਾਲਤ ਵਿੱਚ ਸੁਣੇ ਜਾਂਦੇ ਹਨ। ਜਿਸ ਨਾਲ ਦੋਵੇਂ ਪਾਰਟੀਆਂ ਦਾ ਆਪਸੀ ਭਾਈਚਾਰਾ ਵੱਧਦਾ ਹੈ।ਆਮ ਜਨਤਾ ਵੀ ਉਕਤ ਲੋਕ ਅਦਾਲਤ ਦੇ ਵਿੱਚ ਆਪਣਾ ਕੇਸ ਲਗਾ ਕੇ ਇਸ ਦਾ ਫਾਇਦਾ ਉਠਾਵੇ।ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ‘ਚ ਕੇਸ ਲਗਾਉਣ ਲਈ ਹਰ ਉਹ ਵਿਅਕਤੀ ਜਿਸ ਦਾ ਅਦਾਲਤ ਵਿੱਚ ਕੇਸ ਲੰਬਿਤ/ਚੱਲਦਾ ਹੈ ਅਤੇ ਲੋਕ ਅਦਾਲਤ ਰਾਹੀਂ ਸਮਝੋਤਾ ਕਰਵਾਉਣ ਦਾ ਇੱਛੁਕ ਹੈ, ਇਸ ਸਬੰਧੀ ਦਰਖਾਸਤ ਸਬੰਧਿਤ ਅਦਾਲਤ ਦੇ ਜੱਜ ਸਾਹਿਬ ਨੂੰ ਪੇਸ਼ ਕਰ ਸਕਦਾ ਹੈ।ਜੇਕਰ ਕੇਸ ਅਦਾਲਤ ਵਿੱਚ ਲੰਬਿਤ ਨਹੀਂ ਹੈ (ਪ੍ਰੀ ਲਿਟੀਗੇਟਿਵ ਸਟੇਜ਼) ਤਾਂ ਅਜਿਹੇ ਮਸਲਿਆਂ ਸਬੰਧੀ ਦਰਖਾਸਤ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਿਲ੍ਹਾ ਕਚਹਿਰੀਆਂ ਪਠਾਨਕੋਟ ਨੂੰ ਦਿੱਤੀ ਜਾ ਸਕਦੀ ਹੈ ।
                    ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕ ਅਦਾਲਤਾਂ ਦਾ ਇਹ ਲਾਭ ਹੁੰਦਾ ਹੈ ਕਿ ਛੇਤੀ ਤੇ ਸਸਤਾ ਨਿਆਂ ਮਿਲਦਾ ਹੈ।ਇਸ ਦੇ ਫੈਸਲੇ ਨੂੰ ਦੀਵਾਨੀ ਕੋਰਟ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ।ਇਸ ਫੈਸਲੇ ਦੇ ਖਿਲਾਫ ਕੋਈ ਅਪੀਲ ਨਹੀਂ ਹੁੰਦੀ।ਇਸ ਵਿੱਚ ਫੈਸਲਾ ਆਪਸੀ ਸਹਿਮਤੀ ਅਤੇ ਰਜ਼ਾਮੰਦੀ ਨਾਲ ਕਰਵਾਇਆ ਜਾਂਦਾ ਹੈ।ਲੋਕ ਅਦਾਲਤ ਵਿੱਚ ਫੈਸਲੇ ਹੋਣ ਉਪੰਰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵੀ ਵਾਪਸ ਮਿਲ ਜਾਂਦੀ ਹੈ ਅਤੇ ਇਸ ਦਾ ਫੈਸਲਾ ਅੰਤਿਮ ਹੁੰਦਾ ਹੈ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ

ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …