ਬਠਿੰਡਾ, 21 ਨਵੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਪੁਲਿਸ ਪਬਲਿਕ ਡੋਨਰਜ਼ ਮੌੜ ਮੰਡੀ ਵੱਲੋਂ ਯੂਨਾਈਟਿਡ ਵੈਲਫੇਅਰ ਸੁਸਾਇਟੀ ਅਤੇ ਗੁਰਦੁਆਰਾ ਜੰਡਾਲੀਸਰ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਸਹਿਯੋਗ ਨਾਲ ਪਿੰਡ ਕੋਟਸ਼ਮੀਰ ਵਿਖੇ ਇੱਕ ਸਵੈ-ਇੱਛੁਕ ਖੂਨਦਾਨ ਕੈਂਪ ਲਗਾ ਕੇ 26 ਯੂਨਿਟਾਂ ਖੂਨਦਾਨ ਕਰਵਾਇਆ ਗਿਆ। ਖੂਨਦਾਨ ਕੈਂਪ ਵਿੱਚ ਬਤੌਰ ਮੁੱਖ ਮਹਿਮਾਨ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਨੇ ਖੂਨਦਾਨੀਆਂ ਨੂੰ ਆਸ਼ੀਰਵਾਦ ਦਿੱਤਾ। ਕੈਂਪ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਅਮਰੀਕ ਸਿੰਘ ਨੇ ਵੀ ਸ਼ਿਰਕਤ ਕਰਕੇ ਖੂਨਦਾਨੀਆਂ ਦੀ ਹੌਂਸਲਾ ਅਫ਼ਜਾਈ ਕੀਤੀ।
ਜ਼ਿਲ੍ਹੇ ਦੇ ਨੇੜਲੇ ਪਿੰਡ ਕੋਟਸ਼ਮੀਰ ਵਿਖੇ ਗੁਰਦੁਆਰਾ ਜੰਡਾਲੀਸਰ ਸਾਹਿਬ ਵਿਖੇ ਏਐਸਆਈ ਜਗਦੀਪ ਸਿੰਘ ਦੇ ਉਦੱਮ ਸਦਕਾ ਆਯੋਜਿਤ ਕੀਤੇ ਗਏ ਇਸ ਸਵੈਇੱਛੁਕ ਖ਼ੂਨਦਾਨ ਕੈਂਪ ਵਿੱਚ ਪਿੰਡ ਕੋਟਸ਼ਮੀਰ, ਭਾਗੂ ਅਤੇ ਗਹਿਰੀ ਭਾਗੀ ਤੋਂ ਪਹੁੰਚੇ ਖੂਨਦਾਨੀਆਂ ਨੇ ਖ਼ੂਨਦਾਨ ਕੀਤਾ। ਮੁੱਖ ਮਹਿਮਾਨ ਦਰਸ਼ਨ ਸਿੰਘ ਕੋਟਫੱਤਾ ਨੇ ਖੂਨਦਾਨੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਹਾਨ ਹਨ ਇਹ ਖੂਨਦਾਨੀ ਜੋ ਬਿਨਾਂ ਕਿਸੇ ਲਾਲਚ ਦੇ ਲੋੜਵੰਦਾਂ ਲਈ ਆਪਣਾ ਖੂਨਦਾਨ ਕਰਕੇ ਅਨਮੋਲ ਜ਼ਿੰਦਗੀਆਂ ਬਚਾਉਣ ਦੇ ਕਾਰਜ ਵਿੱਚ ਦਿਨ ਰਾਤ ਲੱਗੇ ਹੋਏ ਹਨ। ਏਐਸਆਈ ਜਗਦੀਪ ਸਿੰਘ ਨੇ ਦੱਸਿਆ ਕਿ ਖ਼ੂਨਦਾਨ ਲਹਿਰ ਨੂੰ ਪਿੰਡਾਂ ਤੱਕ ਪਹੁੰਚਾਉਣ ਵਿੱਚ ਯੂਨਾਈਟਿਡ ਵੈਲਫੇਅਰ ਸੁਸਾਇਟੀ ਦਾ ਪੂਰਨ ਸਹਿਯੋਗ ਰਹਿੰਦਾ ਹੈ। ਅਮਰੀਕ ਸਿੰਘ ਨੇ ਖ਼ੂਨਦਾਨੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਵੀ ਲੋੜਵੰਦਾਂ ਦੀ ਖ਼ੂਨਦਾਨ ਰਾਹੀਂ ਸੇਵਾ ਜਾਰੀ ਰਹਿਣੀ ਚਾਹੀਦੀ ਹੈ। ਯੂਨਾਈਟਿਡ ਸੰਸਥਾ ਤੋਂ ਪਹੁੰਚੇ ਜਸਕਰਨ ਮੀਤ ਅਤੇ ਜੁਗਲ ਕਿਸ਼ੋਰ ਅਰੋੜਾ ਨੇ ਖ਼ੂਨਦਾਨੀਆਂ ਨੂੰ ਹੋਰ ਉਤਸ਼ਾਹ ਨਾਲ ਇਸ ਮੁਹਿੰਮ ਨੂੰ ਜਾਰੀ ਰੱਖਣ ਦੀ ਅਪੀਲ ਕੀਤੀ। ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਬਠਿੰਡਾ ਵੱਲੋਂ ਖ਼ੂਨਦਾਨੀਆਂ ਨੂੰ ਯਾਦਗਾਰੀ ਚਿੰਨ੍ਹ ਵੀ ਭੇਂਟ ਕੀਤੇ ਗਏ।
Check Also
ਐਡਵੋਕੇਟ ਧਾਮੀ ਨੇ ਪਹਿਲਗਾਮ ’ਚ ਹੋਏ ਹਮਲੇ ਦੇ ਪੀੜ੍ਹਤਾਂ ਨਾਲ ਸੰਵੇਦਨਾ ਪ੍ਰਗਟਾਈ
ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …