Saturday, October 17, 2026

ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਹਰਬੰਸ ਸਿੰਘ ਘੁੰਮਣ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ

ਸੰਗਰੂਰ, 4 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਅਤੇ ਸਾਬਕਾ ਵਿਧਾਇਕ ਜਥੇਦਾਰ ਹਰਬੰਸ ਸਿੰਘ ਘੁੰਮਣ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।ਉਨਾਂ ਕਿਹਾ ਕਿ ਜਥੇਦਾਰ ਹਰਬੰਸ ਸਿੰਘ ਨੇ ਹਰ ਪੰਥਕ ਮੋਰਚੇ ‘ਚ ਵੱਧ ਚੜ੍ਹ ਕੇ ਹਿੱਸਾ ਲੈਂਦਿਆਂ ਪੰਥਕ ਕਾਰਜ਼ਾਂ ‘ਚ ਮੋਹਰੀ ਰੋਲ ਅਦਾ ਕੀਤਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਹੁੰਦਿਆਂ ਜ਼ਿਕਰਯੋਗ ਸੇਵਾਵਾਂ ਨਿਭਾਈਆਂ।ਉਨ੍ਹਾਂ ਕਿਹਾ ਕਿ ਜਥੇਦਾਰ ਘੁੰਮਣ ਦਾ ਸੰਸਾਰ ਤੋਂ ਤੁਰ ਜਾਣਾ ਪੰਥ ਅਤੇ ਪਰਿਵਾਰ ਲਈ ਵੱਡਾ ਘਾਟਾ ਹੈ।ਉਨ੍ਹਾਂ ਜਥੇਦਾਰ ਹਰਬੰਸ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਆਤਮਾ ਨਮਿਤ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕੀਤੀ।
                      ਜਥੇਦਾਰ ਹਰਬੰਸ ਸਿੰਘ ਘੁੰਮਣ ਦਾ ਅੰਤਿਮ ਸੰਸਕਾਰ ਘੁੰਮਣ ਕਲਾਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਕੀਤਾ ਗਿਆ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਉਨ੍ਹਾਂ ਦੇ ਓ.ਐਸ.ਡੀ ਸਤਬੀਰ ਸਿੰਘ ਧਾਮੀ ਨੇ ਜਥੇਦਾਰ ਹਰਬੰਸ ਸਿੰਘ ਦੀ ਮ੍ਰਿਤਕ ਦੇਹ ’ਤੇ ਲੋਈ ਭੇਟ ਕਰਕੇ ਸਤਿਕਾਰ ਭੇਟ ਕੀਤਾ।
                   ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜ਼ੋਲੀ ਨੇ ਜਥੇਦਾਰ ਹਰਬੰਸ ਸਿੰਘ ਘੁੰਮਣ ਦੇ ਅਕਾਲ ਚਲਾਣਾ ਕਰ ਜਾਣ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …