ਅੰਮ੍ਰਿਤਸਰ, 4 ਫਰਵਰੀ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਦਰੇਸ਼ਾਂ ਅਤੇ ਜਿਲ੍ਹਾ ਨੋਡਲ
ਅਫ਼ਸਰ (ਸਵੀਪ)-ਕਮ-ਜਿਲ੍ਹਾ ਸਿੱਖਿਆ ਅਫ਼ਸਰ(ਸੈ.ਸਿ.) ਜੁਗਰਾਜ ਸਿੰਘ ਰੰਧਾਵਾ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸ਼੍ਰੀਮਤੀ ਮੀਨਾ ਦੇਵੀ ਦੀ ਅਗਵਾਈ ‘ਚ ਟ੍ਰਾਂਸਜੈਂਡਰ ਵੋਟਰਾਂ ਨੂੰ ਨਾਲ ਲੈ ਕੇ ਆਮ ਜਨਤਾ ਨੂੰ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਵੋਟਰ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਸਥਾਨਕ ਕੱਚੇ ਕੁਆਟਰ ਕੋਟ ਖਾਲਸਾ ਇਲਾਕੇ ਵਿੱਚ ਕੀਤਾ ਗਿਆ।ਜਿਲ੍ਹਾ ਚੋਣ ਦਫ਼ਤਰ ਵਲੋਂ ਪਹਿਲਾਂ ਮਿਥੇ ਪ੍ਰੋਗਰਾਮ ਅਨੁਸਾਰ ਟ੍ਰਾਂਸਜੈਂਡਰ ਵੋਟਰਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ।ਜਿਸ ਦੌਰਾਨ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸ਼੍ਰੀਮਤੀ ਮੀਨਾ ਦੇਵੀ ਨੇ ਕਿਹਾ ਕਿ ਟ੍ਰਾਂਸਜੈਂਡਰ ਵੋਟਰ 20 ਫ਼ਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੇ ਵੋਟ ਪਾਉਣ ਦੇ ਸੰਵਿਧਾਨਿਕ ਹੱਕ ਦੀ ਵਰਤੋਂ ਕਰਨ।ਉਹਨਾਂ ਦੱਸਿਆ ਕਿ ਪ੍ਰਸ਼ਾਸਨ ਵਲੋਂ ਹਰ ਵਰਗ ਦੀ ਵੋਟਾਂ ਵਿੱਚ ਸ਼ਮੂਲ਼ੀਅਤ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ਾਂ ਕੀਤੀਆ ਜਾ ਰਹੀਆਂ ਹਨ।
ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਟ੍ਰਾਂਸਜੈਂਡਰ ਵੋਟਰਾਂ ਨਾਲ ਮਿਲ ਕੇ ਇਲਾਕੇ ਦੇ ਪ੍ਰਮੁੱਖ ਬਜਾਰਾਂ ਵਿੱਚੋਂ ਇੱਕ ਜਾਗਰੂਕਤਾ ਰੈਲੀ ਵੀ ਕੱਢੀ।ਜਿਸ ਵਿੱਚ ਉਹਨਾਂ ਨੇ ਆਮ ਲੋਕਾਂ ਨੂੰ ਵੋਟਾਂ ਵਾਲੇ ਦਿਨ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।ਇਸ ਮੌਕੇ ਸੁਪਰਵਾਈਜ਼ਰ ਅੰਜੂੂ, ਸੁਪਰਵਾਈਜ਼ਰ ਪੂਜਾ ਅਤੇ ਜਿਲ੍ਹਾ ਸਵੀਪ ਟੀਮ ਮੈਂਬਰ ਆਸ਼ੂ ਧਵਨ, ਵਿਨੋਦ ਭੂਸ਼ਣ ਅਤੇ ਮੁਨੀਸ਼ ਕੁਮਾਰ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media