ਅੰਮ੍ਰਿਤਸਰ, 5 ਫਰਵਰੀ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਕੇਂਦਰੀ ਤੋ ਕਾਂਗਰਸੀ ਉਮੀਦਵਾਰ ਓਮ ਪ੍ਰਕਾਸ਼ ਸੋਨੀ ਨੇ ਕਟੜਾ ਸਫੇਦ, ਮਜੀਠ ਮੰਡੀ ਅਤੇ ਹੋਰ
ਇਲਾਕਿਆਂ ਵਿੱਚ ਚੋਣ ਰੈਲੀਆਂ ਦੌਰਾਨ ਦਾਅਵਾ ਕੀਤਾ ਹੈ ਕਿ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਚੋਣਾਂ ਜਿੱਤੇਗੀ।ਉਨ੍ਹਾਂ ਕਿਹਾ ਕਿ ਜਦ ਦੂਜੀਆਂ ਪਾਰਟੀਆਂ ਬਿਜਲੀ ਦੇ ਬਿੱਲਾਂ ਵਿੱਚ ਕਟੌਤੀ ਦੇ ਵਾਅਦੇ ਕਰ ਰਹੀਆਂ ਹਨ, ੳੇੁਥੇ ਕਾਂਗਰਸ ਸਰਕਾਰ ਨੇ ਸਾਰੇ ਪੁਰਾਣੇ ਬਿੱਲ ਮੁਆਫ ਅਤੇ ਬਿਜ਼ਲੀ ਦੇ ਬਿੱਲਾਂ ਵਿੱਚ 3 ਰੁਪਏ ਪ੍ਰਤੀ ਯੂਨਿਟ ਦੀ ਕਟੌਤੀ ਕਰਕੇ ਲੋਕਾਂ ਦੇ ਦਿਲਾਂ ਵਿੱਚ ਥਾਂ ਬਣਾ ਲਈ ਹੈ।ਉਨ੍ਹਾਂ ਕਿਹਾ ਕਿ ਪੰਜਾਬ `ਚ ਮੁੜ ਬਹੁਮਤ ਨਾਲ ਕਾਂਗਰਸ ਦੀ ਸਰਕਾਰ ਬਣੇਗੀ।ਇਸ ਦੌਰਾਨ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਸੁਖਵਿੰਦਰ ਕੌਰ ਸੁੱਖੀ ਸਮੇਤ 20 ਪਰਿਵਾਰ ਕਾਂਗਰਸ ਵਿੱਚ ਸ਼ਾਮਲ ਹੋਏ।ਜਿੰਨਾਂ ਦਾ ਓਮ ਪ੍ਰਕਾਸ਼ ਸੋਨੀ ਨੇ ਕਾਂਗਰਸ ਪਾਰਟੀ ਵਿੱਚ ਸਵਾਗਤ ਕੀਤਾ।
ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਸੰਜੇ ਸ਼ਰਮਾ, ਵਿਕਰਮ ਜੁਗੀ, ਗੁਰਦੇਵ ਸਿੰਘ ਦਾਰਾ, ਵਿੱਕੀ ਦੱਤਾ, ਪਿਆਰਾ ਲਾਲ ਸੇਠ, ਅਨਿਲ ਮਹਿਰਾ, ਕਪਲ ਮਹਾਜਨ, ਸੰਨੀ ਮਹਾਜਨ, ਪ੍ਰਿੰਸੀਪਲ ਰਜਨੀ, ਕਾਕਾ ਪ੍ਰਧਾਨ, ਰਾਕੇਸ਼ ਸ਼ਰਮਾ, ਮੰਨੂ ਬੱਬਰ ਆਦਿ ਹਾਜ਼ਰ ਸਨ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media